ਬਿਲਾਵਲੁ ਮਹਲਾ ੫ ॥ ਮਨ ਤਨ ਅੰਤਰਿ ਪ੍ਰਭੁ ਆਹੀ ॥ ਹਰਿ ਗੁਨ ਗਾਵਤ ਪਰਉਪਕਾਰ ਨਿਤ ਤਿਸੁ ਰਸਨਾ ਕਾ ਮੋਲੁ ਕਿਛੁ ਨਾਹੀ ॥੧॥ ਰਹਾਉ ॥ਕੁਲ ਸਮੂਹ ਉਧਰੇ ਖਿਨ ਭੀਤਰਿ ਜਨਮ ਜਨਮ ਕੀ ਮਲੁ ਲਾਹੀ ॥ ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ ਅਨਦ ਸੇਤੀ ਬਿਖਿਆ ਬਨੁ ਗਾਹੀ ॥੧॥ ਚਰਨ ਪ੍ਰਭੂ ਕੇ ਬੋਹਿਥੁ ਪਾਏ ਭਵ ਸਾਗਰੁ ਪਾਰਿ ਪਰਾਹੀ ॥ ਸੰਤ ਸੇਵਕ ਭਗਤ ਹਰਿ ਤਾ ਕੇ ਨਾਨਕ ਮਨੁ ਲਾਗਾ ਹੈ ਤਾਹੀ ॥੨॥੧੪॥੧੦੦॥
Scroll