ਬਿਲਾਵਲੁ ਮਹਲਾ ੫ ॥ ਸੁਲਹੀ ਤੇ ਨਾਰਾਇਣ ਰਾਖੁ ॥ ਸੁਲਹੀ ਕਾ ਹਾਥੁ ਕਹੀ ਨ ਪਹੁਚੈ ਸੁਲਹੀ ਹੋਇ ਮੂਆ ਨਾਪਾਕੁ ॥੧॥ ਰਹਾਉ ॥ ਕਾਢਿ ਕੁਠਾਰੁ ਖਸਮਿ ਸਿਰੁ ਕਾਟਿਆ ਖਿਨ ਮਹਿ ਹੋਇ ਗਇਆ ਹੈ ਖਾਕੁ ॥ ਮੰਦਾ ਚਿਤਵਤ ਚਿਤਵਤ ਪਚਿਆ ਜਿਨਿ ਰਚਿਆ ਤਿਨਿ ਦੀਨਾ ਧਾਕੁ ॥੧॥ ਪੁਤ੍ਰ ਮੀਤ ਧਨੁ ਕਿਛੂ ਨ ਰਹਿਓ ਸੁ ਛੋਡਿ ਗਇਆ ਸਭ ਭਾਈ ਸਾਕੁ ॥ ਕਹੁ ਨਾਨਕ ਤਿਸੁ ਪ੍ਰਭ ਬਲਿਹਾਰੀ ਜਿਨਿ ਜਨ ਕਾ ਕੀਨੋ ਪੂਰਨ ਵਾਕੁ ॥੨॥੧੮॥੧੦੪॥
Scroll