ਬਿਲਾਵਲੁ ਮਹਲਾ ੫ ॥ ਪੂਰੇ ਗੁਰ ਕੀ ਪੂਰੀ ਸੇਵ ॥ ਆਪੇ ਆਪਿ ਵਰਤੈ ਸੁਆਮੀ ਕਾਰਜੁ ਰਾਸਿ ਕੀਆ ਗੁਰਦੇਵ ॥੧॥ ਰਹਾਉ ॥ ਆਦਿ ਮਧਿ ਪ੍ਰਭੁ ਅੰਤਿ ਸੁਆਮੀ ਅਪਨਾ ਥਾਟੁ ਬਨਾਇਓ ਆਪਿ ॥ ਅਪਨੇ ਸੇਵਕ ਕੀ ਆਪੇ ਰਾਖੈ ਪ੍ਰਭ ਮੇਰੇ ਕੋ ਵਡ ਪਰਤਾਪੁ ॥੧॥ ਪਾਰਬ੍ਰਹਮ ਪਰਮੇਸੁਰ ਸਤਿਗੁਰ ਵਸਿ ਕੀਨ੍ਹ੍ਹੇ ਜਿਨਿ ਸਗਲੇ ਜੰਤ ॥ ਚਰਨ ਕਮਲ ਨਾਨਕ ਸਰਣਾਈ ਰਾਮ ਨਾਮ ਜਪਿ ਨਿਰਮਲ ਮੰਤ ॥੨॥੧੯॥੧੦੫॥
Scroll