ਬਿਲਾਵਲੁ ਮਹਲਾ ੫ ॥ ਜਿਸ ਤੇ ਉਪਜਿਆ ਤਿਸਹਿ ਪਛਾਨੁ ॥ ਪਾਰਬ੍ਰਹਮੁ ਪਰਮੇਸਰੁ ਧਿਆਇਆ ਕੁਸਲ ਖੇਮ ਹੋਏ ਕਲਿਆਨ ॥੧॥ ਰਹਾਉ ॥ਗੁਰੁ ਪੂਰਾ ਭੇਟਿਓ ਬਡ ਭਾਗੀ ਅੰਤਰਜਾਮੀ ਸੁਘੜੁ ਸੁਜਾਨੁ ॥ ਹਾਥ ਦੇਇ ਰਾਖੇ ਕਰਿ ਅਪਨੇ ਬਡ ਸਮਰਥੁ ਨਿਮਾਣਿਆ ਕੋ ਮਾਨੁ ॥੧॥ ਭ੍ਰਮ ਭੈ ਬਿਨਸਿ ਗਏ ਖਿਨ ਭੀਤਰਿ ਅੰਧਕਾਰ ਪ੍ਰਗਟੇ ਚਾਨਾਣੁ ॥ ਸਾਸਿ ਸਾਸਿ ਆਰਾਧੈ ਨਾਨਕੁ ਸਦਾ ਸਦਾ ਜਾਈਐ ਕੁਰਬਾਣੁ ॥੨॥੨੧॥੧੦੭॥
Scroll