ਸਿਰੀਰਾਗੁ ਮਹਲਾ ੧ ਘਰੁ ੨ ॥ ਮੁਕਾਮੁ ਕਰਿ ਘਰਿ ਬੈਸਣਾ ਨਿਤ ਚਲਣੈ ਕੀ ਧੋਖ ॥ ਮੁਕਾਮੁ ਤਾ ਪਰੁ ਜਾਣੀਐ ਜਾ ਰਹੈ ਨਿਹਚਲੁ ਲੋਕ ॥੧॥ ਦੁਨੀਆ ਕੈਸਿ ਮੁਕਾਮੇ ॥ ਕਰਿ ਸਿਦਕੁ ਕਰਣੀ ਖਰਚੁ ਬਾਧਹੁ ਲਾਗਿ ਰਹੁ ਨਾਮੇ ॥੧॥ ਰਹਾਉ ॥ ਜੋਗੀ ਤ ਆਸਣੁ ਕਰਿ ਬਹੈ ਮੁਲਾ ਬਹੈ ਮੁਕਾਮਿ ॥ ਪੰਡਿਤ ਵਖਾਣਹਿ ਪੋਥੀਆ ਸਿਧ ਬਹਹਿ ਦੇਵ ਸਥਾਨਿ ॥੨॥ ਸੁਰ ਸਿਧ ਗਣ ਗੰਧਰਬ ਮੁਨਿ ਜਨ ਸੇਖ ਪੀਰ ਸਲਾਰ ॥ ਦਰਿ ਕੂਚ ਕੂਚਾ ਕਰਿ ਗਏ ਅਵਰੇ ਭਿ ਚਲਣਹਾਰ ॥੩॥ ਸੁਲਤਾਨ ਖਾਨ ਮਲੂਕ ਉਮਰੇ ਗਏ ਕਰਿ ਕਰਿ ਕੂਚੁ ॥ ਘੜੀ ਮੁਹਤਿ ਕਿ ਚਲਣਾ ਦਿਲ ਸਮਝੁ ਤੂੰ ਭਿ ਪਹੂਚੁ ॥੪॥ ਸਬਦਾਹ ਮਾਹਿ ਵਖਾਣੀਐ ਵਿਰਲਾ ਤ ਬੂਝੈ ਕੋਇ ॥ ਨਾਨਕੁ ਵਖਾਣੈ ਬੇਨਤੀ ਜਲਿ ਥਲਿ ਮਹੀਅਲਿ ਸੋਇ ॥੫॥ ਅਲਾਹੁ ਅਲਖੁ ਅਗੰਮੁ ਕਾਦਰੁ ਕਰਣਹਾਰੁ ਕਰੀਮੁ ॥ ਸਭ ਦੁਨੀ ਆਵਣ ਜਾਵਣੀ ਮੁਕਾਮੁ ਏਕੁ ਰਹੀਮੁ ॥੬॥ ਮੁਕਾਮੁ ਤਿਸ ਨੋ ਆਖੀਐ ਜਿਸੁ ਸਿਸਿ ਨ ਹੋਵੀ ਲੇਖੁ ॥ ਅਸਮਾਨੁ ਧਰਤੀ ਚਲਸੀ ਮੁਕਾਮੁ ਓਹੀ ਏਕੁ ॥੭॥ ਦਿਨ ਰਵਿ ਚਲੈ ਨਿਸਿ ਸਸਿ ਚਲੈ ਤਾਰਿਕਾ ਲਖ ਪਲੋਇ ॥ ਮੁਕਾਮੁ ਓਹੀ ਏਕੁ ਹੈ ਨਾਨਕਾ ਸਚੁ ਬੁਗੋਇ ॥੮॥੧੭॥

Leave a Reply

Powered By Indic IME