ਬਿਲਾਵਲੁ ਮਹਲਾ ੫ ॥ ਅਪਨੇ ਸੇਵਕ ਕਉ ਕਬਹੁ ਨ ਬਿਸਾਰਹੁ ॥ ਉਰਿ ਲਾਗਹੁ ਸੁਆਮੀ ਪ੍ਰਭ ਮੇਰੇ ਪੂਰਬ ਪ੍ਰੀਤਿ ਗੋਬਿੰਦ ਬੀਚਾਰਹੁ ॥੧॥ ਰਹਾਉ ॥ਪਤਿਤ ਪਾਵਨ ਪ੍ਰਭ ਬਿਰਦੁ ਤੁਮ੍ਹ੍ਹਾਰੋ ਹਮਰੇ ਦੋਖ ਰਿਦੈ ਮਤ ਧਾਰਹੁ ॥ ਜੀਵਨ ਪ੍ਰਾਨ ਹਰਿ ਧਨੁ ਸੁਖੁ ਤੁਮ ਹੀ ਹਉਮੈ ਪਟਲੁ ਕ੍ਰਿਪਾ ਕਰਿ ਜਾਰਹੁ ॥੧॥ ਜਲ ਬਿਹੂਨ ਮੀਨ ਕਤ ਜੀਵਨ ਦੂਧ ਬਿਨਾ ਰਹਨੁ ਕਤ ਬਾਰੋ ॥ ਜਨ ਨਾਨਕ ਪਿਆਸ ਚਰਨ ਕਮਲਨ੍ਹ੍ਹ ਕੀ ਪੇਖਿ ਦਰਸੁ ਸੁਆਮੀ ਸੁਖ ਸਾਰੋ ॥੨॥੭॥੧੨੩॥
Scroll