ਬਿਲਾਵਲੁ ਮਹਲਾ ੫ ॥ ਬਿਨੁ ਭੈ ਭਗਤੀ ਤਰਨੁ ਕੈਸੇ ॥ ਕਰਹੁ ਅਨੁਗ੍ਰਹੁ ਪਤਿਤ ਉਧਾਰਨ ਰਾਖੁ ਸੁਆਮੀ ਆਪ ਭਰੋਸੇ ॥੧॥ ਰਹਾਉ ॥ ਸਿਮਰਨੁ ਨਹੀ ਆਵਤ ਫਿਰਤ ਮਦ ਮਾਵਤ ਬਿਖਿਆ ਰਾਤਾ ਸੁਆਨ ਜੈਸੇ ॥ ਅਉਧ ਬਿਹਾਵਤ ਅਧਿਕ ਮੋਹਾਵਤ ਪਾਪ ਕਮਾਵਤ ਬੁਡੇ ਐਸੇ ॥੧॥ ਸਰਨਿ ਦੁਖ ਭੰਜਨ ਪੁਰਖ ਨਿਰੰਜਨ ਸਾਧੂ ਸੰਗਤਿ ਰਵਣੁ ਜੈਸੇ ॥ ਕੇਸਵ ਕਲੇਸ ਨਾਸ ਅਘ ਖੰਡਨ ਨਾਨਕ ਜੀਵਤ ਦਰਸ ਦਿਸੇ ॥੨॥੯॥੧੨੫॥

Leave a Reply

Powered By Indic IME