ਸਿਰੀਰਾਗੁ ਮਹਲਾ ੩ ॥ ਹਉਮੈ ਕਰਮ ਕਮਾਵਦੇ ਜਮਡੰਡੁ ਲਗੈ ਤਿਨ ਆਇ ॥ ਜਿ ਸਤਿਗੁਰੁ ਸੇਵਨਿ ਸੇ ਉਬਰੇ ਹਰਿ ਸੇਤੀ ਲਿਵ ਲਾਇ ॥੧॥ ਮਨ ਰੇ ਗੁਰਮੁਖਿ ਨਾਮੁ ਧਿਆਇ ॥ ਧੁਰਿ ਪੂਰਬਿ ਕਰਤੈ ਲਿਖਿਆ ਤਿਨਾ ਗੁਰਮਤਿ ਨਾਮਿ ਸਮਾਇ ॥੧॥ ਰਹਾਉ ॥ ਵਿਣੁ ਸਤਿਗੁਰ ਪਰਤੀਤਿ ਨ ਆਵਈ ਨਾਮਿ ਨ ਲਾਗੋ ਭਾਉ ॥ ਸੁਪਨੈ ਸੁਖੁ ਨ ਪਾਵਈ ਦੁਖ ਮਹਿ ਸਵੈ ਸਮਾਇ ॥੨॥ ਜੇ ਹਰਿ ਹਰਿ ਕੀਚੈ ਬਹੁਤੁ ਲੋਚੀਐ ਕਿਰਤੁ ਨ ਮੇਟਿਆ ਜਾਇ ॥ ਹਰਿ ਕਾ ਭਾਣਾ ਭਗਤੀ ਮੰਨਿਆ ਸੇ ਭਗਤ ਪਏ ਦਰਿ ਥਾਇ ॥੩॥ ਗੁਰੁ ਸਬਦੁ ਦਿੜਾਵੈ ਰੰਗ ਸਿਉ ਬਿਨੁ ਕਿਰਪਾ ਲਇਆ ਨ ਜਾਇ ॥ ਜੇ ਸਉ ਅੰਮ੍ਰਿਤੁ ਨੀਰੀਐ ਭੀ ਬਿਖੁ ਫਲੁ ਲਾਗੈ ਧਾਇ ॥੪॥ ਸੇ ਜਨ ਸਚੇ ਨਿਰਮਲੇ ਜਿਨ ਸਤਿਗੁਰ ਨਾਲਿ ਪਿਆਰੁ ॥ ਸਤਿਗੁਰ ਕਾ ਭਾਣਾ ਕਮਾਵਦੇ ਬਿਖੁ ਹਉਮੈ ਤਜਿ ਵਿਕਾਰੁ ॥੫॥ ਮਨਹਠਿ ਕਿਤੈ ਉਪਾਇ ਨ ਛੂਟੀਐ ਸਿਮ੍ਰਿਤਿ ਸਾਸਤ੍ਰ ਸੋਧਹੁ ਜਾਇ ॥ ਮਿਲਿ ਸੰਗਤਿ ਸਾਧੂ ਉਬਰੇ ਗੁਰ ਕਾ ਸਬਦੁ ਕਮਾਇ ॥੬॥ ਹਰਿ ਕਾ ਨਾਮੁ ਨਿਧਾਨੁ ਹੈ ਜਿਸੁ ਅੰਤੁ ਨ ਪਾਰਾਵਾਰੁ ॥ ਗੁਰਮੁਖਿ ਸੇਈ ਸੋਹਦੇ ਜਿਨ ਕਿਰਪਾ ਕਰੇ ਕਰਤਾਰੁ ॥੭॥ ਨਾਨਕ ਦਾਤਾ ਏਕੁ ਹੈ ਦੂਜਾ ਅਉਰੁ ਨ ਕੋਇ ॥ ਗੁਰ ਪਰਸਾਦੀ ਪਾਈਐ ਕਰਮਿ ਪਰਾਪਤਿ ਹੋਇ ॥੮॥੨॥੧੯॥
Scroll