ਬਿਲਾਵਲੁ ਮਹਲਾ ੯ ॥ ਹਰਿ ਕੇ ਨਾਮ ਬਿਨਾ ਦੁਖੁ ਪਾਵੈ ॥ ਭਗਤਿ ਬਿਨਾ ਸਹਸਾ ਨਹ ਚੂਕੈ ਗੁਰੁ ਇਹੁ ਭੇਦੁ ਬਤਾਵੈ ॥੧॥ ਰਹਾਉ ॥ਕਹਾ ਭਇਓ ਤੀਰਥ ਬ੍ਰਤ ਕੀਏ ਰਾਮ ਸਰਨਿ ਨਹੀ ਆਵੈ ॥ ਜੋਗ ਜਗ ਨਿਹਫਲ ਤਿਹ ਮਾਨਉ ਜੋ ਪ੍ਰਭ ਜਸੁ ਬਿਸਰਾਵੈ ॥੧॥ ਮਾਨ ਮੋਹ ਦੋਨੋ ਕਉ ਪਰਹਰਿ ਗੋਬਿੰਦ ਕੇ ਗੁਨ ਗਾਵੈ ॥ ਕਹੁ ਨਾਨਕ ਇਹ ਬਿਧਿ ਕੋ ਪ੍ਰਾਨੀ ਜੀਵਨ ਮੁਕਤਿ ਕਹਾਵੈ ॥੨॥੨॥
Scroll