ਬਿਲਾਵਲੁ ਮਹਲਾ ੯ ॥ ਜਾ ਮੈ ਭਜਨੁ ਰਾਮ ਕੋ ਨਾਹੀ ॥ ਤਿਹ ਨਰ ਜਨਮੁ ਅਕਾਰਥੁ ਖੋਇਆ ਯਹ ਰਾਖਹੁ ਮਨ ਮਾਹੀ ॥੧॥ ਰਹਾਉ ॥ ਤੀਰਥ ਕਰੈ ਬ੍ਰਤ ਫੁਨਿ ਰਾਖੈ ਨਹ ਮਨੂਆ ਬਸਿ ਜਾ ਕੋ ॥ ਨਿਹਫਲ ਧਰਮੁ ਤਾਹਿ ਤੁਮ ਮਾਨਹੁ ਸਾਚੁ ਕਹਤ ਮੈ ਯਾ ਕਉ ॥੧॥ ਜੈਸੇ ਪਾਹਨੁ ਜਲ ਮਹਿ ਰਾਖਿਓ ਭੇਦੈ ਨਾਹਿ ਤਿਹ ਪਾਨੀ ॥ ਤੈਸੇ ਹੀ ਤੁਮ ਤਾਹਿ ਪਛਾਨਹੁ ਭਗਤਿ ਹੀਨ ਜੋ ਪ੍ਰਾਨੀ ॥੨॥ ਕਲ ਮੈ ਮੁਕਤਿ ਨਾਮ ਤੇ ਪਾਵਤ ਗੁਰੁ ਯਹ ਭੇਦੁ ਬਤਾਵੈ ॥ ਕਹੁ ਨਾਨਕ ਸੋਈ ਨਰੁ ਗਰੂਆ ਜੋ ਪ੍ਰਭ ਕੇ ਗੁਨ ਗਾਵੈ ॥੩॥੩॥
Scroll