ਬਿਲਾਵਲੁ ਮਹਲਾ ੧ ॥ ਮਨ ਕਾ ਕਹਿਆ ਮਨਸਾ ਕਰੈ ॥ ਇਹੁ ਮਨੁ ਪੁੰਨੁ ਪਾਪੁ ਉਚਰੈ ॥ ਮਾਇਆ ਮਦਿ ਮਾਤੇ ਤ੍ਰਿਪਤਿ ਨ ਆਵੈ ॥ ਤ੍ਰਿਪਤਿ ਮੁਕਤਿ ਮਨਿ ਸਾਚਾ ਭਾਵੈ ॥੧॥ ਤਨੁ ਧਨੁ ਕਲਤੁ ਸਭੁ ਦੇਖੁ ਅਭਿਮਾਨਾ ॥ ਬਿਨੁ ਨਾਵੈ ਕਿਛੁ ਸੰਗਿ ਨ ਜਾਨਾ ॥੧॥ ਰਹਾਉ ॥ਕੀਚਹਿ ਰਸ ਭੋਗ ਖੁਸੀਆ ਮਨ ਕੇਰੀ ॥ ਧਨੁ ਲੋਕਾਂ ਤਨੁ ਭਸਮੈ ਢੇਰੀ ॥ ਖਾਕੂ ਖਾਕੁ ਰਲੈ ਸਭੁ ਫੈਲੁ ॥ ਬਿਨੁ ਸਬਦੈ ਨਹੀ ਉਤਰੈ ਮੈਲੁ ॥੨॥ ਗੀਤ ਰਾਗ ਘਨ ਤਾਲ ਸਿ ਕੂਰੇ ॥ ਤ੍ਰਿਹੁ ਗੁਣ ਉਪਜੈ ਬਿਨਸੈ ਦੂਰੇ ॥ ਦੂਜੀ ਦੁਰਮਤਿ ਦਰਦੁ ਨ ਜਾਇ ॥ ਛੂਟੈ ਗੁਰਮੁਖਿ ਦਾਰੂ ਗੁਣ ਗਾਇ ॥੩॥ ਧੋਤੀ ਊਜਲ ਤਿਲਕੁ ਗਲਿ ਮਾਲਾ ॥ ਅੰਤਰਿ ਕ੍ਰੋਧੁ ਪੜਹਿ ਨਾਟ ਸਾਲਾ ॥ ਨਾਮੁ ਵਿਸਾਰਿ ਮਾਇਆ ਮਦੁ ਪੀਆ ॥ ਬਿਨੁ ਗੁਰ ਭਗਤਿ ਨਾਹੀ ਸੁਖੁ ਥੀਆ ॥੪॥ ਸੂਕਰ ਸੁਆਨ ਗਰਧਭ ਮੰਜਾਰਾ ॥ ਪਸੂ ਮਲੇਛ ਨੀਚ ਚੰਡਾਲਾ ॥ ਗੁਰ ਤੇ ਮੁਹੁ ਫੇਰੇ ਤਿਨ੍ਹ੍ਹ ਜੋਨਿ ਭਵਾਈਐ ॥ ਬੰਧਨਿ ਬਾਧਿਆ ਆਈਐ ਜਾਈਐ ॥੫॥ ਗੁਰ ਸੇਵਾ ਤੇ ਲਹੈ ਪਦਾਰਥੁ ॥ ਹਿਰਦੈ ਨਾਮੁ ਸਦਾ ਕਿਰਤਾਰਥੁ ॥ ਸਾਚੀ ਦਰਗਹ ਪੂਛ ਨ ਹੋਇ ॥ ਮਾਨੇ ਹੁਕਮੁ ਸੀਝੈ ਦਰਿ ਸੋਇ ॥੬॥ ਸਤਿਗੁਰੁ ਮਿਲੈ ਤ ਤਿਸ ਕਉ ਜਾਣੈ ॥ ਰਹੈ ਰਜਾਈ ਹੁਕਮੁ ਪਛਾਣੈ ॥ ਹੁਕਮੁ ਪਛਾਣਿ ਸਚੈ ਦਰਿ ਵਾਸੁ ॥ ਕਾਲ ਬਿਕਾਲ ਸਬਦਿ ਭਏ ਨਾਸੁ ॥੭॥ ਰਹੈ ਅਤੀਤੁ ਜਾਣੈ ਸਭੁ ਤਿਸ ਕਾ ॥ ਤਨੁ ਮਨੁ ਅਰਪੈ ਹੈ ਇਹੁ ਜਿਸ ਕਾ ॥ ਨਾ ਓਹੁ ਆਵੈ ਨਾ ਓਹੁ ਜਾਇ ॥ ਨਾਨਕ ਸਾਚੇ ਸਾਚਿ ਸਮਾਇ ॥੮॥੨॥

Leave a Reply

Powered By Indic IME