ਸਿਰੀਰਾਗੁ ਮਹਲਾ ੩ ॥ ਪੰਖੀ ਬਿਰਖਿ ਸੁਹਾਵੜਾ ਸਚੁ ਚੁਗੈ ਗੁਰ ਭਾਇ ॥ ਹਰਿ ਰਸੁ ਪੀਵੈ ਸਹਜਿ ਰਹੈ ਉਡੈ ਨ ਆਵੈ ਜਾਇ ॥ ਨਿਜ ਘਰਿ ਵਾਸਾ ਪਾਇਆ ਹਰਿ ਹਰਿ ਨਾਮਿ ਸਮਾਇ ॥੧॥ ਮਨ ਰੇ ਗੁਰ ਕੀ ਕਾਰ ਕਮਾਇ ॥ ਗੁਰ ਕੈ ਭਾਣੈ ਜੇ ਚਲਹਿ ਤਾ ਅਨਦਿਨੁ ਰਾਚਹਿ ਹਰਿ ਨਾਇ ॥੧॥ ਰਹਾਉ ॥ ਪੰਖੀ ਬਿਰਖ ਸੁਹਾਵੜੇ ਊਡਹਿ ਚਹੁ ਦਿਸਿ ਜਾਹਿ ॥ ਜੇਤਾ ਊਡਹਿ ਦੁਖ ਘਣੇ ਨਿਤ ਦਾਝਹਿ ਤੈ ਬਿਲਲਾਹਿ ॥ ਬਿਨੁ ਗੁਰ ਮਹਲੁ ਨ ਜਾਪਈ ਨਾ ਅੰਮ੍ਰਿਤ ਫਲ ਪਾਹਿ ॥੨॥ ਗੁਰਮੁਖਿ ਬ੍ਰਹਮੁ ਹਰੀਆਵਲਾ ਸਾਚੈ ਸਹਜਿ ਸੁਭਾਇ ॥ ਸਾਖਾ ਤੀਨਿ ਨਿਵਾਰੀਆ ਏਕ ਸਬਦਿ ਲਿਵ ਲਾਇ ॥ ਅੰਮ੍ਰਿਤ ਫਲੁ ਹਰਿ ਏਕੁ ਹੈ ਆਪੇ ਦੇਇ ਖਵਾਇ ॥੩॥ ਮਨਮੁਖ ਊਭੇ ਸੁਕਿ ਗਏ ਨਾ ਫਲੁ ਤਿੰਨਾ ਛਾਉ ॥ ਤਿੰਨਾ ਪਾਸਿ ਨ ਬੈਸੀਐ ਓਨਾ ਘਰੁ ਨ ਗਿਰਾਉ ॥ ਕਟੀਅਹਿ ਤੈ ਨਿਤ ਜਾਲੀਅਹਿ ਓਨਾ ਸਬਦੁ ਨ ਨਾਉ ॥੪॥ ਹੁਕਮੇ ਕਰਮ ਕਮਾਵਣੇ ਪਇਐ ਕਿਰਤਿ ਫਿਰਾਉ ॥ ਹੁਕਮੇ ਦਰਸਨੁ ਦੇਖਣਾ ਜਹ ਭੇਜਹਿ ਤਹ ਜਾਉ ॥ ਹੁਕਮੇ ਹਰਿ ਹਰਿ ਮਨਿ ਵਸੈ ਹੁਕਮੇ ਸਚਿ ਸਮਾਉ ॥੫॥ ਹੁਕਮੁ ਨ ਜਾਣਹਿ ਬਪੁੜੇ ਭੂਲੇ ਫਿਰਹਿ ਗਵਾਰ ॥ ਮਨਹਠਿ ਕਰਮ ਕਮਾਵਦੇ ਨਿਤ ਨਿਤ ਹੋਹਿ ਖੁਆਰੁ ॥ ਅੰਤਰਿ ਸਾਂਤਿ ਨ ਆਵਈ ਨਾ ਸਚਿ ਲਗੈ ਪਿਆਰੁ ॥੬॥ ਗੁਰਮੁਖੀਆ ਮੁਹ ਸੋਹਣੇ ਗੁਰ ਕੈ ਹੇਤਿ ਪਿਆਰਿ ॥ ਸਚੀ ਭਗਤੀ ਸਚਿ ਰਤੇ ਦਰਿ ਸਚੈ ਸਚਿਆਰ ॥ ਆਏ ਸੇ ਪਰਵਾਣੁ ਹੈ ਸਭ ਕੁਲ ਕਾ ਕਰਹਿ ਉਧਾਰੁ ॥੭॥ ਸਭ ਨਦਰੀ ਕਰਮ ਕਮਾਵਦੇ ਨਦਰੀ ਬਾਹਰਿ ਨ ਕੋਇ ॥ ਜੈਸੀ ਨਦਰਿ ਕਰਿ ਦੇਖੈ ਸਚਾ ਤੈਸਾ ਹੀ ਕੋ ਹੋਇ ॥ ਨਾਨਕ ਨਾਮਿ ਵਡਾਈਆ ਕਰਮਿ ਪਰਾਪਤਿ ਹੋਇ ॥੮॥੩॥੨੦॥

Leave a Reply

Powered By Indic IME