ਬਿਲਾਵਲੁ ਮਹਲਾ ੩ ਅਸਟਪਦੀ ਘਰੁ ੧੦ ੴ ਸਤਿਗੁਰ ਪ੍ਰਸਾਦਿ ॥ ਜਗੁ ਕਊਆ ਮੁਖਿ ਚੁੰਚ ਗਿਆਨੁ ॥ ਅੰਤਰਿ ਲੋਭੁ ਝੂਠੁ ਅਭਿਮਾਨੁ ॥ ਬਿਨੁ ਨਾਵੈ ਪਾਜੁ ਲਹਗੁ ਨਿਦਾਨਿ ॥੧॥ ਸਤਿਗੁਰ ਸੇਵਿ ਨਾਮੁ ਵਸੈ ਮਨਿ ਚੀਤਿ ॥ ਗੁਰੁ ਭੇਟੇ ਹਰਿ ਨਾਮੁ ਚੇਤਾਵੈ ਬਿਨੁ ਨਾਵੈ ਹੋਰ ਝੂਠੁ ਪਰੀਤਿ ॥੧॥ ਰਹਾਉ ॥ਗੁਰਿ ਕਹਿਆ ਸਾ ਕਾਰ ਕਮਾਵਹੁ ॥ ਸਬਦੁ ਚੀਨ੍ਹ੍ਹਿ ਸਹਜ ਘਰਿ ਆਵਹੁ ॥ ਸਾਚੈ ਨਾਇ ਵਡਾਈ ਪਾਵਹੁ ॥੨॥ ਆਪਿ ਨ ਬੂਝੈ ਲੋਕ ਬੁਝਾਵੈ ॥ ਮਨ ਕਾ ਅੰਧਾ ਅੰਧੁ ਕਮਾਵੈ ॥ ਦਰੁ ਘਰੁ ਮਹਲੁ ਠਉਰੁ ਕੈਸੇ ਪਾਵੈ ॥੩॥ਹਰਿ ਜੀਉ ਸੇਵੀਐ ਅੰਤਰਜਾਮੀ ॥ ਘਟ ਘਟ ਅੰਤਰਿ ਜਿਸ ਕੀ ਜੋਤਿ ਸਮਾਨੀ ॥ ਤਿਸੁ ਨਾਲਿ ਕਿਆ ਚਲੈ ਪਹਨਾਮੀ ॥੪॥ ਸਾਚਾ ਨਾਮੁ ਸਾਚੈ ਸਬਦਿ ਜਾਨੈ ॥ ਆਪੈ ਆਪੁ ਮਿਲੈ ਚੂਕੈ ਅਭਿਮਾਨੈ ॥ ਗੁਰਮੁਖਿ ਨਾਮੁ ਸਦਾ ਸਦਾ ਵਖਾਨੈ ॥੫॥ ਸਤਿਗੁਰਿ ਸੇਵਿਐ ਦੂਜੀ ਦੁਰਮਤਿ ਜਾਈ ॥ ਅਉਗਣ ਕਾਟਿ ਪਾਪਾ ਮਤਿ ਖਾਈ ॥ ਕੰਚਨ ਕਾਇਆ ਜੋਤੀ ਜੋਤਿ ਸਮਾਈ ॥੬॥ ਸਤਿਗੁਰਿ ਮਿਲਿਐ ਵਡੀ ਵਡਿਆਈ ॥ ਦੁਖੁ ਕਾਟੈ ਹਿਰਦੈ ਨਾਮੁ ਵਸਾਈ ॥ ਨਾਮਿ ਰਤੇ ਸਦਾ ਸੁਖੁ ਪਾਈ ॥੭॥ ਗੁਰਮਤਿ ਮਾਨਿਆ ਕਰਣੀ ਸਾਰੁ ॥ ਗੁਰਮਤਿ ਮਾਨਿਆ ਮੋਖ ਦੁਆਰੁ ॥ ਨਾਨਕ ਗੁਰਮਤਿ ਮਾਨਿਆ ਪਰਵਾਰੈ ਸਾਧਾਰੁ ॥੮॥੧॥੩॥

Leave a Reply

Powered By Indic IME