ਰਾਗੁ ਬਿਲਾਵਲੁ ਮਹਲਾ ੫ ਅਸਟਪਦੀ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਉਪਮਾ ਜਾਤ ਨ ਕਹੀ ਮੇਰੇ ਪ੍ਰਭ ਕੀ ਉਪਮਾ ਜਾਤ ਨ ਕਹੀ ॥ ਤਜਿ ਆਨ ਸਰਣਿ ਗਹੀ ॥੧॥ ਰਹਾਉ ॥ ਪ੍ਰਭ ਚਰਨ ਕਮਲ ਅਪਾਰ ॥ ਹਉ ਜਾਉ ਸਦ ਬਲਿਹਾਰ ॥ ਮਨਿ ਪ੍ਰੀਤਿ ਲਾਗੀ ਤਾਹਿ ॥ ਤਜਿ ਆਨ ਕਤਹਿ ਨ ਜਾਹਿ ॥੧॥ ਹਰਿ ਨਾਮ ਰਸਨਾ ਕਹਨ ॥ ਮਲ ਪਾਪ ਕਲਮਲ ਦਹਨ ॥ ਚੜਿ ਨਾਵ ਸੰਤ ਉਧਾਰਿ ॥ ਭੈ ਤਰੇ ਸਾਗਰ ਪਾਰਿ ॥੨॥ ਮਨਿ ਡੋਰਿ ਪ੍ਰੇਮ ਪਰੀਤਿ ॥ ਇਹ ਸੰਤ ਨਿਰਮਲ ਰੀਤਿ ॥ ਤਜਿ ਗਏ ਪਾਪ ਬਿਕਾਰ ॥ ਹਰਿ ਮਿਲੇ ਪ੍ਰਭ ਨਿਰੰਕਾਰ ॥੩॥ ਪ੍ਰਭ ਪੇਖੀਐ ਬਿਸਮਾਦ ॥ ਚਖਿ ਅਨਦ ਪੂਰਨ ਸਾਦ ॥ ਨਹ ਡੋਲੀਐ ਇਤ ਊਤ ॥ਪ੍ਰਭ ਬਸੇ ਹਰਿ ਹਰਿ ਚੀਤ ॥੪॥ ਤਿਨ੍ਹ੍ਹ ਨਾਹਿ ਨਰਕ ਨਿਵਾਸੁ ॥ ਨਿਤ ਸਿਮਰਿ ਪ੍ਰਭ ਗੁਣਤਾਸੁ ॥ ਤੇ ਜਮੁ ਨ ਪੇਖਹਿ ਨੈਨ ॥ ਸੁਨਿ ਮੋਹੇ ਅਨਹਤ ਬੈਨ ॥੫॥ ਹਰਿ ਸਰਣਿ ਸੂਰ ਗੁਪਾਲ ॥ ਪ੍ਰਭ ਭਗਤ ਵਸਿ ਦਇਆਲ ॥ ਹਰਿ ਨਿਗਮ ਲਹਹਿ ਨ ਭੇਵ ॥ ਨਿਤ ਕਰਹਿ ਮੁਨਿ ਜਨ ਸੇਵ ॥੬॥ ਦੁਖ ਦੀਨ ਦਰਦ ਨਿਵਾਰ ॥ ਜਾ ਕੀ ਮਹਾ ਬਿਖੜੀ ਕਾਰ ॥ ਤਾ ਕੀ ਮਿਤਿ ਨ ਜਾਨੈ ਕੋਇ ॥ ਜਲਿ ਥਲਿ ਮਹੀਅਲਿ ਸੋਇ ॥੭॥ ਕਰਿ ਬੰਦਨਾ ਲਖ ਬਾਰ ॥ ਥਕਿ ਪਰਿਓ ਪ੍ਰਭ ਦਰਬਾਰ ॥ ਪ੍ਰਭ ਕਰਹੁ ਸਾਧੂ ਧੂਰਿ ॥ ਨਾਨਕ ਮਨਸਾ ਪੂਰਿ ॥੮॥੧॥

Leave a Reply

Powered By Indic IME