ਸਿਰੀਰਾਗੁ ਮਹਲਾ ੩ ॥ ਗੁਰਮੁਖਿ ਨਾਮੁ ਧਿਆਈਐ ਮਨਮੁਖਿ ਬੂਝ ਨ ਪਾਇ ॥ ਗੁਰਮੁਖਿ ਸਦਾ ਮੁਖ ਊਜਲੇ ਹਰਿ ਵਸਿਆ ਮਨਿ ਆਇ ॥ ਸਹਜੇ ਹੀ ਸੁਖੁ ਪਾਈਐ ਸਹਜੇ ਰਹੈ ਸਮਾਇ ॥੧॥ ਭਾਈ ਰੇ ਦਾਸਨਿ ਦਾਸਾ ਹੋਇ ॥ ਗੁਰ ਕੀ ਸੇਵਾ ਗੁਰ ਭਗਤਿ ਹੈ ਵਿਰਲਾ ਪਾਏ ਕੋਇ ॥੧॥ ਰਹਾਉ ॥ ਸਦਾ ਸੁਹਾਗੁ ਸੁਹਾਗਣੀ ਜੇ ਚਲਹਿ ਸਤਿਗੁਰ ਭਾਇ ॥ ਸਦਾ ਪਿਰੁ ਨਿਹਚਲੁ ਪਾਈਐ ਨਾ ਓਹੁ ਮਰੈ ਨ ਜਾਇ ॥ ਸਬਦਿ ਮਿਲੀ ਨਾ ਵੀਛੁੜੈ ਪਿਰ ਕੈ ਅੰਕਿ ਸਮਾਇ ॥੨॥ ਹਰਿ ਨਿਰਮਲੁ ਅਤਿ ਊਜਲਾ ਬਿਨੁ ਗੁਰ ਪਾਇਆ ਨ ਜਾਇ ॥ ਪਾਠੁ ਪੜੈ ਨਾ ਬੂਝਈ ਭੇਖੀ ਭਰਮਿ ਭੁਲਾਇ ॥ ਗੁਰਮਤੀ ਹਰਿ ਸਦਾ ਪਾਇਆ ਰਸਨਾ ਹਰਿ ਰਸੁ ਸਮਾਇ ॥੩॥ ਮਾਇਆ ਮੋਹੁ ਚੁਕਾਇਆ ਗੁਰਮਤੀ ਸਹਜਿ ਸੁਭਾਇ ॥ ਬਿਨੁ ਸਬਦੈ ਜਗੁ ਦੁਖੀਆ ਫਿਰੈ ਮਨਮੁਖਾ ਨੋ ਗਈ ਖਾਇ ॥ ਸਬਦੇ ਨਾਮੁ ਧਿਆਈਐ ਸਬਦੇ ਸਚਿ ਸਮਾਇ ॥੪॥ ਮਾਇਆ ਭੂਲੇ ਸਿਧ ਫਿਰਹਿ ਸਮਾਧਿ ਨ ਲਗੈ ਸੁਭਾਇ ॥ ਤੀਨੇ ਲੋਅ ਵਿਆਪਤ ਹੈ ਅਧਿਕ ਰਹੀ ਲਪਟਾਇ ॥ ਬਿਨੁ ਗੁਰ ਮੁਕਤਿ ਨ ਪਾਈਐ ਨਾ ਦੁਬਿਧਾ ਮਾਇਆ ਜਾਇ ॥੫॥ ਮਾਇਆ ਕਿਸ ਨੋ ਆਖੀਐ ਕਿਆ ਮਾਇਆ ਕਰਮ ਕਮਾਇ ॥ ਦੁਖਿ ਸੁਖਿ ਏਹੁ ਜੀਉ ਬਧੁ ਹੈ ਹਉਮੈ ਕਰਮ ਕਮਾਇ ॥ ਬਿਨੁ ਸਬਦੈ ਭਰਮੁ ਨ ਚੂਕਈ ਨਾ ਵਿਚਹੁ ਹਉਮੈ ਜਾਇ ॥੬॥ ਬਿਨੁ ਪ੍ਰੀਤੀ ਭਗਤਿ ਨ ਹੋਵਈ ਬਿਨੁ ਸਬਦੈ ਥਾਇ ਨ ਪਾਇ ॥ ਸਬਦੇ ਹਉਮੈ ਮਾਰੀਐ ਮਾਇਆ ਕਾ ਭ੍ਰਮੁ ਜਾਇ ॥ ਨਾਮੁ ਪਦਾਰਥੁ ਪਾਈਐ ਗੁਰਮੁਖਿ ਸਹਜਿ ਸੁਭਾਇ ॥੭॥ ਬਿਨੁ ਗੁਰ ਗੁਣ ਨ ਜਾਪਨੀ ਬਿਨੁ ਗੁਣ ਭਗਤਿ ਨ ਹੋਇ ॥ ਭਗਤਿ ਵਛਲੁ ਹਰਿ ਮਨਿ ਵਸਿਆ ਸਹਜਿ ਮਿਲਿਆ ਪ੍ਰਭੁ ਸੋਇ ॥ ਨਾਨਕ ਸਬਦੇ ਹਰਿ ਸਾਲਾਹੀਐ ਕਰਮਿ ਪਰਾਪਤਿ ਹੋਇ ॥੮॥੪॥੨੧॥

Leave a Reply

Powered By Indic IME