ਬਿਲਾਵਲੁ ਮਹਲਾ ੩ ॥ ਆਦਿ ਪੁਰਖੁ ਆਪੇ ਸ੍ਰਿਸਟਿ ਸਾਜੇ ॥ ਜੀਅ ਜੰਤ ਮਾਇਆ ਮੋਹਿ ਪਾਜੇ ॥ ਦੂਜੈ ਭਾਇ ਪਰਪੰਚਿ ਲਾਗੇ ॥ ਆਵਹਿ ਜਾਵਹਿ ਮਰਹਿ ਅਭਾਗੇ ॥ ਸਤਿਗੁਰਿ ਭੇਟਿਐ ਸੋਝੀ ਪਾਇ ॥ ਪਰਪੰਚੁ ਚੂਕੈ ਸਚਿ ਸਮਾਇ ॥੧॥ ਜਾ ਕੈ ਮਸਤਕਿ ਲਿਖਿਆ ਲੇਖੁ ॥ ਤਾ ਕੈ ਮਨਿ ਵਸਿਆ ਪ੍ਰਭੁ ਏਕੁ ॥੧॥ ਰਹਾਉ ॥ ਸ੍ਰਿਸਟਿ ਉਪਾਇ ਆਪੇ ਸਭੁ ਵੇਖੈ ॥ ਕੋਇ ਨ ਮੇਟੈ ਤੇਰੈ ਲੇਖੈ ॥ ਸਿਧ ਸਾਧਿਕ ਜੇ ਕੋ ਕਹੈ ਕਹਾਏ ॥ ਭਰਮੇ ਭੂਲਾ ਆਵੈ ਜਾਏ ॥ ਸਤਿਗੁਰੁ ਸੇਵੈ ਸੋ ਜਨੁ ਬੂਝੈ ॥ ਹਉਮੈ ਮਾਰੇ ਤਾ ਦਰੁ ਸੂਝੈ ॥੨॥ਏਕਸੁ ਤੇ ਸਭੁ ਦੂਜਾ ਹੂਆ ॥ ਏਕੋ ਵਰਤੈ ਅਵਰੁ ਨ ਬੀਆ ॥ ਦੂਜੇ ਤੇ ਜੇ ਏਕੋ ਜਾਣੈ ॥ ਗੁਰ ਕੈ ਸਬਦਿ ਹਰਿ ਦਰਿ ਨੀਸਾਣੈ ॥ ਸਤਿਗੁਰੁ ਭੇਟੇ ਤਾ ਏਕੋ ਪਾਏ ॥ ਵਿਚਹੁ ਦੂਜਾ ਠਾਕਿ ਰਹਾਏ ॥੩॥ਜਿਸ ਦਾ ਸਾਹਿਬੁ ਡਾਢਾ ਹੋਇ ॥ ਤਿਸ ਨੋ ਮਾਰਿ ਨ ਸਾਕੈ ਕੋਇ ॥ ਸਾਹਿਬ ਕੀ ਸੇਵਕੁ ਰਹੈ ਸਰਣਾਈ ॥ ਆਪੇ ਬਖਸੇ ਦੇ ਵਡਿਆਈ ॥ ਤਿਸ ਤੇ ਊਪਰਿ ਨਾਹੀ ਕੋਇ ॥ ਕਉਣੁ ਡਰੈ ਡਰੁ ਕਿਸ ਕਾ ਹੋਇ ॥੪॥ ਗੁਰਮਤੀ ਸਾਂਤਿ ਵਸੈ ਸਰੀਰ ॥ ਸਬਦੁ ਚੀਨ੍ਹ੍ਹਿ ਫਿਰਿ ਲਗੈ ਨ ਪੀਰ ॥ ਆਵੈ ਨ ਜਾਇ ਨਾ ਦੁਖੁ ਪਾਏ ॥ ਨਾਮੇ ਰਾਤੇ ਸਹਜਿ ਸਮਾਏ ॥ ਨਾਨਕ ਗੁਰਮੁਖਿ ਵੇਖੈ ਹਦੂਰਿ ॥ ਮੇਰਾ ਪ੍ਰਭੁ ਸਦ ਰਹਿਆ ਭਰਪੂਰਿ ॥੫॥ਇਕਿ ਸੇਵਕ ਇਕਿ ਭਰਮਿ ਭੁਲਾਏ ॥ ਆਪੇ ਕਰੇ ਹਰਿ ਆਪਿ ਕਰਾਏ ॥ ਏਕੋ ਵਰਤੈ ਅਵਰੁ ਨ ਕੋਇ ॥ ਮਨਿ ਰੋਸੁ ਕੀਜੈ ਜੇ ਦੂਜਾ ਹੋਇ ॥ ਸਤਿਗੁਰੁ ਸੇਵੇ ਕਰਣੀ ਸਾਰੀ ॥ ਦਰਿ ਸਾਚੈ ਸਾਚੇ ਵੀਚਾਰੀ ॥੬॥ ਥਿਤੀ ਵਾਰ ਸਭਿ ਸਬਦਿ ਸੁਹਾਏ ॥ ਸਤਿਗੁਰੁ ਸੇਵੇ ਤਾ ਫਲੁ ਪਾਏ ॥ ਥਿਤੀ ਵਾਰ ਸਭਿ ਆਵਹਿ ਜਾਹਿ ॥ ਗੁਰ ਸਬਦੁ ਨਿਹਚਲੁ ਸਦਾ ਸਚਿ ਸਮਾਹਿ ॥ ਥਿਤੀ ਵਾਰ ਤਾ ਜਾ ਸਚਿ ਰਾਤੇ ॥ ਬਿਨੁ ਨਾਵੈ ਸਭਿ ਭਰਮਹਿ ਕਾਚੇ ॥੭॥ ਮਨਮੁਖ ਮਰਹਿ ਮਰਿ ਬਿਗਤੀ ਜਾਹਿ ॥ ਏਕੁ ਨ ਚੇਤਹਿ ਦੂਜੈ ਲੋਭਾਹਿ ॥ ਅਚੇਤ ਪਿੰਡੀ ਅਗਿਆਨ ਅੰਧਾਰੁ ॥ ਬਿਨੁ ਸਬਦੈ ਕਿਉ ਪਾਏ ਪਾਰੁ ॥ ਆਪਿ ਉਪਾਏ ਉਪਾਵਣਹਾਰੁ ॥ ਆਪੇ ਕੀਤੋਨੁ ਗੁਰ ਵੀਚਾਰੁ ॥੮॥ਬਹੁਤੇ ਭੇਖ ਕਰਹਿ ਭੇਖਧਾਰੀ ॥ ਭਵਿ ਭਵਿ ਭਰਮਹਿ ਕਾਚੀ ਸਾਰੀ ॥ ਐਥੈ ਸੁਖੁ ਨ ਆਗੈ ਹੋਇ ॥ ਮਨਮੁਖ ਮੁਏ ਅਪਣਾ ਜਨਮੁ ਖੋਇ ॥ ਸਤਿਗੁਰੁ ਸੇਵੇ ਭਰਮੁ ਚੁਕਾਏ ॥ ਘਰ ਹੀ ਅੰਦਰਿ ਸਚੁ ਮਹਲੁ ਪਾਏ ॥੯॥ ਆਪੇ ਪੂਰਾ ਕਰੇ ਸੁ ਹੋਇ ॥ ਏਹਿ ਥਿਤੀ ਵਾਰ ਦੂਜਾ ਦੋਇ ॥ ਸਤਿਗੁਰ ਬਾਝਹੁ ਅੰਧੁ ਗੁਬਾਰੁ ॥ ਥਿਤੀ ਵਾਰ ਸੇਵਹਿ ਮੁਗਧ ਗਵਾਰ ॥ ਨਾਨਕ ਗੁਰਮੁਖਿ ਬੂਝੈ ਸੋਝੀ ਪਾਇ ॥ ਇਕਤੁ ਨਾਮਿ ਸਦਾ ਰਹਿਆ ਸਮਾਇ ॥੧੦॥੨॥

Leave a Reply

Powered By Indic IME