ਬਿਲਾਵਲੁ ਮਹਲਾ ੪ ਸਲੋਕੁ ॥ ਹਰਿ ਪ੍ਰਭੁ ਸਜਣੁ ਲੋੜਿ ਲਹੁ ਮਨਿ ਵਸੈ ਵਡਭਾਗੁ ॥ ਗੁਰਿ ਪੂਰੈ ਵੇਖਾਲਿਆ ਨਾਨਕ ਹਰਿ ਲਿਵ ਲਾਗੁ ॥੧॥ ਛੰਤ ॥ਮੇਰਾ ਹਰਿ ਪ੍ਰਭੁ ਰਾਵਣਿ ਆਈਆ ਹਉਮੈ ਬਿਖੁ ਝਾਗੇ ਰਾਮ ॥ ਗੁਰਮਤਿ ਆਪੁ ਮਿਟਾਇਆ ਹਰਿ ਹਰਿ ਲਿਵ ਲਾਗੇ ਰਾਮ ॥ ਅੰਤਰਿ ਕਮਲੁ ਪਰਗਾਸਿਆ ਗੁਰ ਗਿਆਨੀ ਜਾਗੇ ਰਾਮ ॥ ਜਨ ਨਾਨਕ ਹਰਿ ਪ੍ਰਭੁ ਪਾਇਆ ਪੂਰੈ ਵਡਭਾਗੇ ਰਾਮ ॥੧॥ਹਰਿ ਪ੍ਰਭੁ ਹਰਿ ਮਨਿ ਭਾਇਆ ਹਰਿ ਨਾਮਿ ਵਧਾਈ ਰਾਮ ॥ ਗੁਰਿ ਪੂਰੈ ਪ੍ਰਭੁ ਪਾਇਆ ਹਰਿ ਹਰਿ ਲਿਵ ਲਾਈ ਰਾਮ ॥ ਅਗਿਆਨੁ ਅੰਧੇਰਾ ਕਟਿਆ ਜੋਤਿ ਪਰਗਟਿਆਈ ਰਾਮ ॥ ਜਨ ਨਾਨਕ ਨਾਮੁ ਅਧਾਰੁ ਹੈ ਹਰਿ ਨਾਮਿ ਸਮਾਈ ਰਾਮ ॥੨॥ ਧਨ ਹਰਿ ਪ੍ਰਭਿ ਪਿਆਰੈ ਰਾਵੀਆ ਜਾਂ ਹਰਿ ਪ੍ਰਭ ਭਾਈ ਰਾਮ ॥ ਅਖੀ ਪ੍ਰੇਮ ਕਸਾਈਆ ਜਿਉ ਬਿਲਕ ਮਸਾਈ ਰਾਮ ॥ ਗੁਰਿ ਪੂਰੈ ਹਰਿ ਮੇਲਿਆ ਹਰਿ ਰਸਿ ਆਘਾਈ ਰਾਮ ॥ ਜਨ ਨਾਨਕ ਨਾਮਿ ਵਿਗਸਿਆ ਹਰਿ ਹਰਿ ਲਿਵ ਲਾਈ ਰਾਮ ॥੩॥ਹਮ ਮੂਰਖ ਮੁਗਧ ਮਿਲਾਇਆ ਹਰਿ ਕਿਰਪਾ ਧਾਰੀ ਰਾਮ ॥ ਧਨੁ ਧੰਨੁ ਗੁਰੂ ਸਾਬਾਸਿ ਹੈ ਜਿਨਿ ਹਉਮੈ ਮਾਰੀ ਰਾਮ ॥ ਜਿਨ੍ਹ੍ਹ ਵਡਭਾਗੀਆ ਵਡਭਾਗੁ ਹੈ ਹਰਿ ਹਰਿ ਉਰ ਧਾਰੀ ਰਾਮ ॥ ਜਨ ਨਾਨਕ ਨਾਮੁ ਸਲਾਹਿ ਤੂ ਨਾਮੇ ਬਲਿਹਾਰੀ ਰਾਮ ॥੪॥੨॥੪॥
Scroll