ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥ ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥ ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ ਰਾਮ ॥ ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ ਬੀਚਾਰੋ ॥ ਇਕ ਚਿਤਿ ਇਕ ਮਨਿ ਧਿਆਇ ਸੁਆਮੀ ਲਾਇ ਪ੍ਰੀਤਿ ਪਿਆਰੋ ॥ ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ ਮਿਲੈ ਹਰਿ ਜਸੁ ਲਾਹਾ ॥ ਬਿਨਵੰਤਿ ਨਾਨਕ ਦਾਸੁ ਤੇਰਾ ਮੇਰਾ ਪ੍ਰਭੁ ਅਗਮ ਅਥਾਹਾ ॥੨॥ਸਾਹਾ ਅਟਲੁ ਗਣਿਆ ਪੂਰਨ ਸੰਜੋਗੋ ਰਾਮ ॥ ਸੁਖਹ ਸਮੂਹ ਭਇਆ ਗਇਆ ਵਿਜੋਗੋ ਰਾਮ ॥ ਮਿਲਿ ਸੰਤ ਆਏ ਪ੍ਰਭ ਧਿਆਏ ਬਣੇ ਅਚਰਜ ਜਾਞੀਆਂ ॥ ਮਿਲਿ ਇਕਤ੍ਰ ਹੋਏ ਸਹਜਿ ਢੋਏ ਮਨਿ ਪ੍ਰੀਤਿ ਉਪਜੀ ਮਾਞੀਆ ॥ ਮਿਲਿ ਜੋਤਿ ਜੋਤੀ ਓਤਿ ਪੋਤੀ ਹਰਿ ਨਾਮੁ ਸਭਿ ਰਸ ਭੋਗੋ ॥ ਬਿਨਵੰਤਿ ਨਾਨਕ ਸਭ ਸੰਤਿ ਮੇਲੀ ਪ੍ਰਭੁ ਕਰਣ ਕਾਰਣ ਜੋਗੋ ॥੩॥ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ ॥ ਪ੍ਰਭੁ ਘਰਿ ਆਇਅੜਾ ਗੁਰ ਚਰਣੀ ਲਾਗੀ ਰਾਮ ॥ ਗੁਰ ਚਰਣ ਲਾਗੀ ਸਹਜਿ ਜਾਗੀ ਸਗਲ ਇਛਾ ਪੁੰਨੀਆ ॥ ਮੇਰੀ ਆਸ ਪੂਰੀ ਸੰਤ ਧੂਰੀ ਹਰਿ ਮਿਲੇ ਕੰਤ ਵਿਛੁੰਨਿਆ ॥ ਆਨੰਦ ਅਨਦਿਨੁ ਵਜਹਿ ਵਾਜੇ ਅਹੰ ਮਤਿ ਮਨ ਕੀ ਤਿਆਗੀ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਸੰਤਸੰਗਿ ਲਿਵ ਲਾਗੀ ॥੪॥੧॥

Leave a Reply

Powered By Indic IME