ਬਿਲਾਵਲੁ ਮਹਲਾ ੫ ॥ ਭਾਗ ਸੁਲਖਣਾ ਹਰਿ ਕੰਤੁ ਹਮਾਰਾ ਰਾਮ ॥ ਅਨਹਦ ਬਾਜਿਤ੍ਰਾ ਤਿਸੁ ਧੁਨਿ ਦਰਬਾਰਾ ਰਾਮ ॥ ਆਨੰਦ ਅਨਦਿਨੁ ਵਜਹਿ ਵਾਜੇ ਦਿਨਸੁ ਰੈਣਿ ਉਮਾਹਾ ॥ ਤਹ ਰੋਗ ਸੋਗ ਨ ਦੂਖੁ ਬਿਆਪੈ ਜਨਮ ਮਰਣੁ ਨ ਤਾਹਾ ॥ ਰਿਧਿ ਸਿਧਿ ਸੁਧਾ ਰਸੁ ਅੰਮ੍ਰਿਤੁ ਭਗਤਿ ਭਰੇ ਭੰਡਾਰਾ ॥ ਬਿਨਵੰਤਿ ਨਾਨਕ ਬਲਿਹਾਰਿ ਵੰਞਾ ਪਾਰਬ੍ਰਹਮ ਪ੍ਰਾਨ ਅਧਾਰਾ ॥੧॥ਸੁਣਿ ਸਖੀਅ ਸਹੇਲੜੀਹੋ ਮਿਲਿ ਮੰਗਲੁ ਗਾਵਹ ਰਾਮ ॥ ਮਨਿ ਤਨਿ ਪ੍ਰੇਮੁ ਕਰੇ ਤਿਸੁ ਪ੍ਰਭ ਕਉ ਰਾਵਹ ਰਾਮ ॥ ਕਰਿ ਪ੍ਰੇਮੁ ਰਾਵਹ ਤਿਸੈ ਭਾਵਹ ਇਕ ਨਿਮਖ ਪਲਕ ਨ ਤਿਆਗੀਐ ॥ ਗਹਿ ਕੰਠਿ ਲਾਈਐ ਨਹ ਲਜਾਈਐ ਚਰਨ ਰਜ ਮਨੁ ਪਾਗੀਐ ॥ ਭਗਤਿ ਠਗਉਰੀ ਪਾਇ ਮੋਹਹ ਅਨਤ ਕਤਹੂ ਨ ਧਾਵਹ ॥ ਬਿਨਵੰਤਿ ਨਾਨਕ ਮਿਲਿ ਸੰਗਿ ਸਾਜਨ ਅਮਰ ਪਦਵੀ ਪਾਵਹ ॥੨॥ਬਿਸਮਨ ਬਿਸਮ ਭਈ ਪੇਖਿ ਗੁਣ ਅਬਿਨਾਸੀ ਰਾਮ ॥ ਕਰੁ ਗਹਿ ਭੁਜਾ ਗਹੀ ਕਟਿ ਜਮ ਕੀ ਫਾਸੀ ਰਾਮ ॥ ਗਹਿ ਭੁਜਾ ਲੀਨ੍ਹ੍ਹੀ ਦਾਸਿ ਕੀਨ੍ਹ੍ਹੀ ਅੰਕੁਰਿ ਉਦੋਤੁ ਜਣਾਇਆ ॥ ਮਲਨ ਮੋਹ ਬਿਕਾਰ ਨਾਠੇ ਦਿਵਸ ਨਿਰਮਲ ਆਇਆ ॥ ਦ੍ਰਿਸਟਿ ਧਾਰੀ ਮਨਿ ਪਿਆਰੀ ਮਹਾ ਦੁਰਮਤਿ ਨਾਸੀ ॥ ਬਿਨਵੰਤਿ ਨਾਨਕ ਭਈ ਨਿਰਮਲ ਪ੍ਰਭ ਮਿਲੇ ਅਬਿਨਾਸੀ ॥੩॥ਸੂਰਜ ਕਿਰਣਿ ਮਿਲੇ ਜਲ ਕਾ ਜਲੁ ਹੂਆ ਰਾਮ ॥ ਜੋਤੀ ਜੋਤਿ ਰਲੀ ਸੰਪੂਰਨੁ ਥੀਆ ਰਾਮ ॥ ਬ੍ਰਹਮੁ ਦੀਸੈ ਬ੍ਰਹਮੁ ਸੁਣੀਐ ਏਕੁ ਏਕੁ ਵਖਾਣੀਐ ॥ ਆਤਮ ਪਸਾਰਾ ਕਰਣਹਾਰਾ ਪ੍ਰਭ ਬਿਨਾ ਨਹੀ ਜਾਣੀਐ ॥ ਆਪਿ ਕਰਤਾ ਆਪਿ ਭੁਗਤਾ ਆਪਿ ਕਾਰਣੁ ਕੀਆ ॥ ਬਿਨਵੰਤਿ ਨਾਨਕ ਸੇਈ ਜਾਣਹਿ ਜਿਨ੍ਹ੍ਹੀ ਹਰਿ ਰਸੁ ਪੀਆ ॥੪॥੨॥
Scroll