ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਸਖੀ ਆਉ ਸਖੀ ਵਸਿ ਆਉ ਸਖੀ ਅਸੀ ਪਿਰ ਕਾ ਮੰਗਲੁ ਗਾਵਹ ॥ ਤਜਿ ਮਾਨੁ ਸਖੀ ਤਜਿ ਮਾਨੁ ਸਖੀ ਮਤੁ ਆਪਣੇ ਪ੍ਰੀਤਮ ਭਾਵਹ ॥ ਤਜਿ ਮਾਨੁ ਮੋਹੁ ਬਿਕਾਰੁ ਦੂਜਾ ਸੇਵਿ ਏਕੁ ਨਿਰੰਜਨੋ ॥ ਲਗੁ ਚਰਣ ਸਰਣ ਦਇਆਲ ਪ੍ਰੀਤਮ ਸਗਲ ਦੁਰਤ ਬਿਖੰਡਨੋ ॥ ਹੋਇ ਦਾਸ ਦਾਸੀ ਤਜਿ ਉਦਾਸੀ ਬਹੁੜਿ ਬਿਧੀ ਨ ਧਾਵਾ ॥ ਨਾਨਕੁ ਪਇਅੰਪੈ ਕਰਹੁ ਕਿਰਪਾ ਤਾਮਿ ਮੰਗਲੁ ਗਾਵਾ ॥੧॥ ਅੰਮ੍ਰਿਤੁ ਪ੍ਰਿਅ ਕਾ ਨਾਮੁ ਮੈ ਅੰਧੁਲੇ ਟੋਹਨੀ ॥ ਓਹ ਜੋਹੈ ਬਹੁ ਪਰਕਾਰ ਸੁੰਦਰਿ ਮੋਹਨੀ ॥ ਮੋਹਨੀ ਮਹਾ ਬਚਿਤ੍ਰਿ ਚੰਚਲਿ ਅਨਿਕ ਭਾਵ ਦਿਖਾਵਏ ॥ ਹੋਇ ਢੀਠ ਮੀਠੀ ਮਨਹਿ ਲਾਗੈ ਨਾਮੁ ਲੈਣ ਨ ਆਵਏ ॥ ਗ੍ਰਿਹ ਬਨਹਿ ਤੀਰੈ ਬਰਤ ਪੂਜਾ ਬਾਟ ਘਾਟੈ ਜੋਹਨੀ ॥ ਨਾਨਕੁ ਪਇਅੰਪੈ ਦਇਆ ਧਾਰਹੁ ਮੈ ਨਾਮੁ ਅੰਧੁਲੇ ਟੋਹਨੀ ॥੨॥ ਮੋਹਿ ਅਨਾਥ ਪ੍ਰਿਅ ਨਾਥ ਜਿਉ ਜਾਨਹੁ ਤਿਉ ਰਖਹੁ ॥ ਚਤੁਰਾਈ ਮੋਹਿ ਨਾਹਿ ਰੀਝਾਵਉ ਕਹਿ ਮੁਖਹੁ ॥ ਨਹ ਚਤੁਰਿ ਸੁਘਰਿ ਸੁਜਾਨ ਬੇਤੀ ਮੋਹਿ ਨਿਰਗੁਨਿ ਗੁਨੁ ਨਹੀ ॥ ਨਹ ਰੂਪ ਧੂਪ ਨ ਨੈਣ ਬੰਕੇ ਜਹ ਭਾਵੈ ਤਹ ਰਖੁ ਤੁਹੀ ॥ ਜੈ ਜੈ ਜਇਅੰਪਹਿ ਸਗਲ ਜਾ ਕਉ ਕਰੁਣਾਪਤਿ ਗਤਿ ਕਿਨਿ ਲਖਹੁ ॥ ਨਾਨਕੁ ਪਇਅੰਪੈ ਸੇਵ ਸੇਵਕੁ ਜਿਉ ਜਾਨਹੁ ਤਿਉ ਮੋਹਿ ਰਖਹੁ ॥੩॥ਮੋਹਿ ਮਛੁਲੀ ਤੁਮ ਨੀਰ ਤੁਝ ਬਿਨੁ ਕਿਉ ਸਰੈ ॥ ਮੋਹਿ ਚਾਤ੍ਰਿਕ ਤੁਮ੍ਹ੍ਹ ਬੂੰਦ ਤ੍ਰਿਪਤਉ ਮੁਖਿ ਪਰੈ ॥ ਮੁਖਿ ਪਰੈ ਹਰੈ ਪਿਆਸ ਮੇਰੀ ਜੀਅ ਹੀਆ ਪ੍ਰਾਨਪਤੇ ॥ ਲਾਡਿਲੇ ਲਾਡ ਲਡਾਇ ਸਭ ਮਹਿ ਮਿਲੁ ਹਮਾਰੀ ਹੋਇ ਗਤੇ ॥ ਚੀਤਿ ਚਿਤਵਉ ਮਿਟੁ ਅੰਧਾਰੇ ਜਿਉ ਆਸ ਚਕਵੀ ਦਿਨੁ ਚਰੈ ॥ ਨਾਨਕੁ ਪਇਅੰਪੈ ਪ੍ਰਿਅ ਸੰਗਿ ਮੇਲੀ ਮਛੁਲੀ ਨੀਰੁ ਨ ਵੀਸਰੈ ॥੪॥ ਧਨਿ ਧੰਨਿ ਹਮਾਰੇ ਭਾਗ ਘਰਿ ਆਇਆ ਪਿਰੁ ਮੇਰਾ ॥ ਸੋਹੇ ਬੰਕ ਦੁਆਰ ਸਗਲਾ ਬਨੁ ਹਰਾ ॥ ਹਰ ਹਰਾ ਸੁਆਮੀ ਸੁਖਹ ਗਾਮੀ ਅਨਦ ਮੰਗਲ ਰਸੁ ਘਣਾ ॥ ਨਵਲ ਨਵਤਨ ਨਾਹੁ ਬਾਲਾ ਕਵਨ ਰਸਨਾ ਗੁਨ ਭਣਾ ॥ ਮੇਰੀ ਸੇਜ ਸੋਹੀ ਦੇਖਿ ਮੋਹੀ ਸਗਲ ਸਹਸਾ ਦੁਖੁ ਹਰਾ ॥ ਨਾਨਕੁ ਪਇਅੰਪੈ ਮੇਰੀ ਆਸ ਪੂਰੀ ਮਿਲੇ ਸੁਆਮੀ ਅਪਰੰਪਰਾ ॥੫॥੧॥੩॥
Scroll