ਬਿਲਾਵਲੁ ਮਹਲਾ ੫ ਛੰਤ ਮੰਗਲ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ਸੁੰਦਰ ਸਾਂਤਿ ਦਇਆਲ ਪ੍ਰਭ ਸਰਬ ਸੁਖਾ ਨਿਧਿ ਪੀਉ ॥ ਸੁਖ ਸਾਗਰ ਪ੍ਰਭ ਭੇਟਿਐ ਨਾਨਕ ਸੁਖੀ ਹੋਤ ਇਹੁ ਜੀਉ ॥੧॥ ਛੰਤ ॥ ਸੁਖ ਸਾਗਰ ਪ੍ਰਭੁ ਪਾਈਐ ਜਬ ਹੋਵੈ ਭਾਗੋ ਰਾਮ ॥ ਮਾਨਨਿ ਮਾਨੁ ਵਞਾਈਐ ਹਰਿ ਚਰਣੀ ਲਾਗੋ ਰਾਮ ॥ ਛੋਡਿ ਸਿਆਨਪ ਚਾਤੁਰੀ ਦੁਰਮਤਿ ਬੁਧਿ ਤਿਆਗੋ ਰਾਮ ॥ ਨਾਨਕ ਪਉ ਸਰਣਾਈ ਰਾਮ ਰਾਇ ਥਿਰੁ ਹੋਇ ਸੁਹਾਗੋ ਰਾਮ ॥੧॥ਸੋ ਪ੍ਰਭੁ ਤਜਿ ਕਤ ਲਾਗੀਐ ਜਿਸੁ ਬਿਨੁ ਮਰਿ ਜਾਈਐ ਰਾਮ ॥ ਲਾਜ ਨ ਆਵੈ ਅਗਿਆਨ ਮਤੀ ਦੁਰਜਨ ਬਿਰਮਾਈਐ ਰਾਮ ॥ ਪਤਿਤ ਪਾਵਨ ਪ੍ਰਭੁ ਤਿਆਗਿ ਕਰੇ ਕਹੁ ਕਤ ਠਹਰਾਈਐ ਰਾਮ ॥ ਨਾਨਕ ਭਗਤਿ ਭਾਉ ਕਰਿ ਦਇਆਲ ਕੀ ਜੀਵਨ ਪਦੁ ਪਾਈਐ ਰਾਮ ॥੨॥ਸ੍ਰੀ ਗੋਪਾਲੁ ਨ ਉਚਰਹਿ ਬਲਿ ਗਈਏ ਦੁਹਚਾਰਣਿ ਰਸਨਾ ਰਾਮ ॥ ਪ੍ਰਭੁ ਭਗਤਿ ਵਛਲੁ ਨਹ ਸੇਵਹੀ ਕਾਇਆ ਕਾਕ ਗ੍ਰਸਨਾ ਰਾਮ ॥ ਭ੍ਰਮਿ ਮੋਹੀ ਦੂਖ ਨ ਜਾਣਹੀ ਕੋਟਿ ਜੋਨੀ ਬਸਨਾ ਰਾਮ ॥ ਨਾਨਕ ਬਿਨੁ ਹਰਿ ਅਵਰੁ ਜਿ ਚਾਹਨਾ ਬਿਸਟਾ ਕ੍ਰਿਮ ਭਸਮਾ ਰਾਮ ॥੩॥ਲਾਇ ਬਿਰਹੁ ਭਗਵੰਤ ਸੰਗੇ ਹੋਇ ਮਿਲੁ ਬੈਰਾਗਨਿ ਰਾਮ ॥ ਚੰਦਨ ਚੀਰ ਸੁਗੰਧ ਰਸਾ ਹਉਮੈ ਬਿਖੁ ਤਿਆਗਨਿ ਰਾਮ ॥ ਈਤ ਊਤ ਨਹ ਡੋਲੀਐ ਹਰਿ ਸੇਵਾ ਜਾਗਨਿ ਰਾਮ ॥ ਨਾਨਕ ਜਿਨਿ ਪ੍ਰਭੁ ਪਾਇਆ ਆਪਣਾ ਸਾ ਅਟਲ ਸੁਹਾਗਨਿ ਰਾਮ ॥੪॥੧॥੪॥
Scroll