ਬਿਲਾਵਲੁ ਮਹਲਾ ੫ ॥ ਹਰਿ ਖੋਜਹੁ ਵਡਭਾਗੀਹੋ ਮਿਲਿ ਸਾਧੂ ਸੰਗੇ ਰਾਮ ॥ ਗੁਨ ਗੋਵਿਦ ਸਦ ਗਾਈਅਹਿ ਪਾਰਬ੍ਰਹਮ ਕੈ ਰੰਗੇ ਰਾਮ ॥ ਸੋ ਪ੍ਰਭੁ ਸਦ ਹੀ ਸੇਵੀਐ ਪਾਈਅਹਿ ਫਲ ਮੰਗੇ ਰਾਮ ॥ ਨਾਨਕ ਪ੍ਰਭ ਸਰਣਾਗਤੀ ਜਪਿ ਅਨਤ ਤਰੰਗੇ ਰਾਮ ॥੧॥ਇਕੁ ਤਿਲੁ ਪ੍ਰਭੂ ਨ ਵੀਸਰੈ ਜਿਨਿ ਸਭੁ ਕਿਛੁ ਦੀਨਾ ਰਾਮ ॥ ਵਡਭਾਗੀ ਮੇਲਾਵੜਾ ਗੁਰਮੁਖਿ ਪਿਰੁ ਚੀਨ੍ਹ੍ਹਾ ਰਾਮ ॥ ਬਾਹ ਪਕੜਿ ਤਮ ਤੇ ਕਾਢਿਆ ਕਰਿ ਅਪੁਨਾ ਲੀਨਾ ਰਾਮ ॥ ਨਾਮੁ ਜਪਤ ਨਾਨਕ ਜੀਵੈ ਸੀਤਲੁ ਮਨੁ ਸੀਨਾ ਰਾਮ ॥੨॥ਕਿਆ ਗੁਣ ਤੇਰੇ ਕਹਿ ਸਕਉ ਪ੍ਰਭ ਅੰਤਰਜਾਮੀ ਰਾਮ ॥ ਸਿਮਰਿ ਸਿਮਰਿ ਨਾਰਾਇਣੈ ਭਏ ਪਾਰਗਰਾਮੀ ਰਾਮ ॥ ਗੁਨ ਗਾਵਤ ਗੋਵਿੰਦ ਕੇ ਸਭ ਇਛ ਪੁਜਾਮੀ ਰਾਮ ॥ ਨਾਨਕ ਉਧਰੇ ਜਪਿ ਹਰੇ ਸਭਹੂ ਕਾ ਸੁਆਮੀ ਰਾਮ ॥੩॥ ਰਸ ਭਿੰਨਿਅੜੇ ਅਪੁਨੇ ਰਾਮ ਸੰਗੇ ਸੇ ਲੋਇਣ ਨੀਕੇ ਰਾਮ ॥ ਪ੍ਰਭ ਪੇਖਤ ਇਛਾ ਪੁੰਨੀਆ ਮਿਲਿ ਸਾਜਨ ਜੀ ਕੇ ਰਾਮ ॥ ਅੰਮ੍ਰਿਤ ਰਸੁ ਹਰਿ ਪਾਇਆ ਬਿਖਿਆ ਰਸ ਫੀਕੇ ਰਾਮ ॥ ਨਾਨਕ ਜਲੁ ਜਲਹਿ ਸਮਾਇਆ ਜੋਤੀ ਜੋਤਿ ਮੀਕੇ ਰਾਮ ॥੪॥੨॥੫॥੯॥

Leave a Reply

Powered By Indic IME