ਬਿਲਾਵਲ ਕੀ ਵਾਰ ਮਹਲਾ ੪ ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੪ ॥ ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥ ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥ ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥ ਸਭੁ ਤਨੁ ਮਨੁ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ ॥ ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨਣੁ ਗਿਆਨੁ ਚਰਾਗੁ ॥ ਜਨੁ ਨਾਨਕੁ ਜੀਵੈ ਦੇਖਿ ਹਰਿ ਇਕ ਨਿਮਖ ਘੜੀ ਮੁਖਿ ਲਾਗੁ ॥੧॥
Scroll