ਸਲੋਕ ਮਃ ੩ ॥ ਇਸੁ ਜੁਗ ਮਹਿ ਭਗਤੀ ਹਰਿ ਧਨੁ ਖਟਿਆ ਹੋਰੁ ਸਭੁ ਜਗਤੁ ਭਰਮਿ ਭੁਲਾਇਆ ॥ ਗੁਰ ਪਰਸਾਦੀ ਨਾਮੁ ਮਨਿ ਵਸਿਆ ਅਨਦਿਨੁ ਨਾਮੁ ਧਿਆਇਆ ॥ ਬਿਖਿਆ ਮਾਹਿ ਉਦਾਸ ਹੈ ਹਉਮੈ ਸਬਦਿ ਜਲਾਇਆ ॥ ਆਪਿ ਤਰਿਆ ਕੁਲ ਉਧਰੇ ਧੰਨੁ ਜਣੇਦੀ ਮਾਇਆ ॥ ਸਦਾ ਸਹਜੁ ਸੁਖੁ ਮਨਿ ਵਸਿਆ ਸਚੇ ਸਿਉ ਲਿਵ ਲਾਇਆ ॥ ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਭੁਲੇ ਹਉਮੈ ਮੋਹੁ ਵਧਾਇਆ ॥ ਪੰਡਿਤ ਪੜਿ ਪੜਿ ਮੋਨੀ ਭੁਲੇ ਦੂਜੈ ਭਾਇ ਚਿਤੁ ਲਾਇਆ ॥ ਜੋਗੀ ਜੰਗਮ ਸੰਨਿਆਸੀ ਭੁਲੇ ਵਿਣੁ ਗੁਰ ਤਤੁ ਨ ਪਾਇਆ ॥ ਮਨਮੁਖ ਦੁਖੀਏ ਸਦਾ ਭ੍ਰਮਿ ਭੁਲੇ ਤਿਨ੍ਹ੍ਹੀ ਬਿਰਥਾ ਜਨਮੁ ਗਵਾਇਆ ॥ ਨਾਨਕ ਨਾਮਿ ਰਤੇ ਸੇਈ ਜਨ ਸਮਧੇ ਜਿ ਆਪੇ ਬਖਸਿ ਮਿਲਾਇਆ ॥੧॥

Leave a Reply

Powered By Indic IME