ਸਿਰੀਰਾਗੁ ਮਹਲਾ ੩ ॥ ਸਤਿਗੁਰਿ ਸੇਵਿਐ ਮਨੁ ਨਿਰਮਲਾ ਭਏ ਪਵਿਤੁ ਸਰੀਰ ॥ ਮਨਿ ਆਨੰਦੁ ਸਦਾ ਸੁਖੁ ਪਾਇਆ ਭੇਟਿਆ ਗਹਿਰ ਗੰਭੀਰੁ ॥ ਸਚੀ ਸੰਗਤਿ ਬੈਸਣਾ ਸਚਿ ਨਾਮਿ ਮਨੁ ਧੀਰ ॥੧॥ ਮਨ ਰੇ ਸਤਿਗੁਰੁ ਸੇਵਿ ਨਿਸੰਗੁ ॥ ਸਤਿਗੁਰੁ ਸੇਵਿਐ ਹਰਿ ਮਨਿ ਵਸੈ ਲਗੈ ਨ ਮੈਲੁ ਪਤੰਗੁ ॥੧॥ ਰਹਾਉ ॥ ਸਚੈ ਸਬਦਿ ਪਤਿ ਊਪਜੈ ਸਚੇ ਸਚਾ ਨਾਉ ॥ ਜਿਨੀ ਹਉਮੈ ਮਾਰਿ ਪਛਾਣਿਆ ਹਉ ਤਿਨ ਬਲਿਹਾਰੈ ਜਾਉ ॥ ਮਨਮੁਖ ਸਚੁ ਨ ਜਾਣਨੀ ਤਿਨ ਠਉਰ ਨ ਕਤਹੂ ਥਾਉ ॥੨॥ ਸਚੁ ਖਾਣਾ ਸਚੁ ਪੈਨਣਾ ਸਚੇ ਹੀ ਵਿਚਿ ਵਾਸੁ ॥ ਸਦਾ ਸਚਾ ਸਾਲਾਹਣਾ ਸਚੈ ਸਬਦਿ ਨਿਵਾਸੁ ॥ ਸਭੁ ਆਤਮ ਰਾਮੁ ਪਛਾਣਿਆ ਗੁਰਮਤੀ ਨਿਜ ਘਰਿ ਵਾਸੁ ॥੩॥ ਸਚੁ ਵੇਖਣੁ ਸਚੁ ਬੋਲਣਾ ਤਨੁ ਮਨੁ ਸਚਾ ਹੋਇ ॥ ਸਚੀ ਸਾਖੀ ਉਪਦੇਸੁ ਸਚੁ ਸਚੇ ਸਚੀ ਸੋਇ ॥ ਜਿੰਨੀ ਸਚੁ ਵਿਸਾਰਿਆ ਸੇ ਦੁਖੀਏ ਚਲੇ ਰੋਇ ॥੪॥ ਸਤਿਗੁਰੁ ਜਿਨੀ ਨ ਸੇਵਿਓ ਸੇ ਕਿਤੁ ਆਏ ਸੰਸਾਰਿ ॥ ਜਮ ਦਰਿ ਬਧੇ ਮਾਰੀਅਹਿ ਕੂਕ ਨ ਸੁਣੈ ਪੂਕਾਰ ॥ ਬਿਰਥਾ ਜਨਮੁ ਗਵਾਇਆ ਮਰਿ ਜੰਮਹਿ ਵਾਰੋ ਵਾਰ ॥੫॥ ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਸਤਿਗੁਰ ਸਰਣਾ ॥ ਸਤਿਗੁਰਿ ਸਚੁ ਦਿੜਾਇਆ ਸਦਾ ਸਚਿ ਸੰਜਮਿ ਰਹਣਾ ॥ ਸਤਿਗੁਰ ਸਚਾ ਹੈ ਬੋਹਿਥਾ ਸਬਦੇ ਭਵਜਲੁ ਤਰਣਾ ॥੬॥ ਲਖ ਚਉਰਾਸੀਹ ਫਿਰਦੇ ਰਹੇ ਬਿਨੁ ਸਤਿਗੁਰ ਮੁਕਤਿ ਨ ਹੋਈ ॥ ਪੜਿ ਪੜਿ ਪੰਡਿਤ ਮੋਨੀ ਥਕੇ ਦੂਜੈ ਭਾਇ ਪਤਿ ਖੋਈ ॥ ਸਤਿਗੁਰਿ ਸਬਦੁ ਸੁਣਾਇਆ ਬਿਨੁ ਸਚੇ ਅਵਰੁ ਨ ਕੋਈ ॥੭॥ ਜੋ ਸਚੈ ਲਾਏ ਸੇ ਸਚਿ ਲਗੇ ਨਿਤ ਸਚੀ ਕਾਰ ਕਰੰਨਿ ॥ ਤਿਨਾ ਨਿਜ ਘਰਿ ਵਾਸਾ ਪਾਇਆ ਸਚੈ ਮਹਲਿ ਰਹੰਨਿ ॥ ਨਾਨਕ ਭਗਤ ਸੁਖੀਏ ਸਦਾ ਸਚੈ ਨਾਮਿ ਰਚੰਨਿ ॥੮॥੧੭॥੮॥੨੫॥
Scroll