ਪਉੜੀ ॥ ਹਰਿ ਧਨੁ ਰਤਨ ਜਵੇਹਰੀ ਸੋ ਗੁਰਿ ਹਰਿ ਧਨੁ ਹਰਿ ਪਾਸਹੁ ਦੇਵਾਇਆ ॥ ਜੇ ਕਿਸੈ ਕਿਹੁ ਦਿਸਿ ਆਵੈ ਤਾ ਕੋਈ ਕਿਹੁ ਮੰਗਿ ਲਏ ਅਕੈ ਕੋਈ ਕਿਹੁ ਦੇਵਾਏ ਏਹੁ ਹਰਿ ਧਨੁ ਜੋਰਿ ਕੀਤੈ ਕਿਸੈ ਨਾਲਿ ਨ ਜਾਇ ਵੰਡਾਇਆ ॥ ਜਿਸ ਨੋ ਸਤਿਗੁਰ ਨਾਲਿ ਹਰਿ ਸਰਧਾ ਲਾਏ ਤਿਸੁ ਹਰਿ ਧਨ ਕੀ ਵੰਡ ਹਥਿ ਆਵੈ ਜਿਸ ਨੋ ਕਰਤੈ ਧੁਰਿ ਲਿਖਿ ਪਾਇਆ ॥ ਇਸੁ ਹਰਿ ਧਨ ਕਾ ਕੋਈ ਸਰੀਕੁ ਨਾਹੀ ਕਿਸੈ ਕਾ ਖਤੁ ਨਾਹੀ ਕਿਸੈ ਕੈ ਸੀਵ ਬੰਨੈ ਰੋਲੁ ਨਾਹੀ ਜੇ ਕੋ ਹਰਿ ਧਨ ਕੀ ਬਖੀਲੀ ਕਰੇ ਤਿਸ ਕਾ ਮੁਹੁ ਹਰਿ ਚਹੁ ਕੁੰਡਾ ਵਿਚਿ ਕਾਲਾ ਕਰਾਇਆ ॥ ਹਰਿ ਕੇ ਦਿਤੇ ਨਾਲਿ ਕਿਸੈ ਜੋਰੁ ਬਖੀਲੀ ਨ ਚਲਈ ਦਿਹੁ ਦਿਹੁ ਨਿਤ ਨਿਤ ਚੜੈ ਸਵਾਇਆ ॥੯॥

Leave a Reply

Powered By Indic IME