ਸਾਸਤ ਸਿੰਮ੍ਰਿਤਿ ਬੇਦ ਚਾਰਿ ਮੁਖਾਗਰ ਬਿਚਰੇ ॥ ਤਪੇ ਤਪੀਸਰ ਜੋਗੀਆ ਤੀਰਥਿ ਗਵਨੁ ਕਰੇ ॥ ਖਟੁ ਕਰਮਾ ਤੇ ਦੁਗੁਣੇ ਪੂਜਾ ਕਰਤਾ ਨਾਇ ॥ ਰੰਗੁ ਨ ਲਗੀ ਪਾਰਬ੍ਰਹਮ ਤਾ ਸਰਪਰ ਨਰਕੇ ਜਾਇ ॥੫॥ ਰਾਜ ਮਿਲਕ ਸਿਕਦਾਰੀਆ ਰਸ ਭੋਗਣ ਬਿਸਥਾਰ ॥ ਬਾਗ ਸੁਹਾਵੇ ਸੋਹਣੇ ਚਲੈ ਹੁਕਮੁ ਅਫਾਰ ॥ ਰੰਗ ਤਮਾਸੇ ਬਹੁ ਬਿਧੀ ਚਾਇ ਲਗਿ ਰਹਿਆ ॥ ਚਿਤਿ ਨ ਆਇਓ ਪਾਰਬ੍ਰਹਮੁ ਤਾ ਸਰਪ ਕੀ ਜੂਨਿ ਗਇਆ ॥੬॥ ਬਹੁਤੁ ਧਨਾਢਿ ਅਚਾਰਵੰਤੁ ਸੋਭਾ ਨਿਰਮਲ ਰੀਤਿ ॥ ਮਾਤ ਪਿਤਾ ਸੁਤ ਭਾਈਆ ਸਾਜਨ ਸੰਗਿ ਪਰੀਤਿ ॥ ਲਸਕਰ ਤਰਕਸਬੰਦ ਬੰਦ ਜੀਉ ਜੀਉ ਸਗਲੀ ਕੀਤ ॥ ਚਿਤਿ ਨ ਆਇਓ ਪਾਰਬ੍ਰਹਮੁ ਤਾ ਖੜਿ ਰਸਾਤਲਿ ਦੀਤ ॥੭॥ ਕਾਇਆ ਰੋਗੁ ਨ ਛਿਦ੍ਰੁ ਕਿਛੁ ਨਾ ਕਿਛੁ ਕਾੜਾ ਸੋਗੁ ॥ ਮਿਰਤੁ ਨ ਆਵੀ ਚਿਤਿ ਤਿਸੁ ਅਹਿਨਿਸਿ ਭੋਗੈ ਭੋਗੁ ॥ ਸਭ ਕਿਛੁ ਕੀਤੋਨੁ ਆਪਣਾ ਜੀਇ ਨ ਸੰਕ ਧਰਿਆ ॥ ਚਿਤਿ ਨ ਆਇਓ ਪਾਰਬ੍ਰਹਮੁ ਜਮਕੰਕਰ ਵਸਿ ਪਰਿਆ ॥੮॥ ਕਿਰਪਾ ਕਰੇ ਜਿਸੁ ਪਾਰਬ੍ਰਹਮੁ ਹੋਵੈ ਸਾਧੂ ਸੰਗੁ ॥ ਜਿਉ ਜਿਉ ਓਹੁ ਵਧਾਈਐ ਤਿਉ ਤਿਉ ਹਰਿ ਸਿਉ ਰੰਗੁ ॥ ਦੁਹਾ ਸਿਰਿਆ ਕਾ ਖਸਮੁ ਆਪਿ ਅਵਰੁ ਨ ਦੂਜਾ ਥਾਉ ॥ ਸਤਿਗੁਰ ਤੁਠੈ ਪਾਇਆ ਨਾਨਕ ਸਚਾ ਨਾਉ ॥੯॥੧॥੨੬॥
Scroll