ਬਿਲਾਵਲੁ ਬਾਣੀ ਭਗਤਾ ਕੀ ॥ ਕਬੀਰ ਜੀਉ ਕੀ ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥ ਐਸੋ ਇਹੁ ਸੰਸਾਰੁ ਪੇਖਨਾ ਰਹਨੁ ਨ ਕੋਊ ਪਈਹੈ ਰੇ ॥ ਸੂਧੇ ਸੂਧੇ ਰੇਗਿ ਚਲਹੁ ਤੁਮ ਨਤਰ ਕੁਧਕਾ ਦਿਵਈਹੈ ਰੇ ॥੧॥ ਰਹਾਉ ॥ ਬਾਰੇ ਬੂਢੇ ਤਰੁਨੇ ਭਈਆ ਸਭਹੂ ਜਮੁ ਲੈ ਜਈਹੈ ਰੇ ॥ ਮਾਨਸੁ ਬਪੁਰਾ ਮੂਸਾ ਕੀਨੋ ਮੀਚੁ ਬਿਲਈਆ ਖਈਹੈ ਰੇ ॥੧॥ ਧਨਵੰਤਾ ਅਰੁ ਨਿਰਧਨ ਮਨਈ ਤਾ ਕੀ ਕਛੂ ਨ ਕਾਨੀ ਰੇ ॥ ਰਾਜਾ ਪਰਜਾ ਸਮ ਕਰਿ ਮਾਰੈ ਐਸੋ ਕਾਲੁ ਬਡਾਨੀ ਰੇ ॥੨॥ ਹਰਿ ਕੇ ਸੇਵਕ ਜੋ ਹਰਿ ਭਾਏ ਤਿਨ੍ਹ੍ਹ ਕੀ ਕਥਾ ਨਿਰਾਰੀ ਰੇ ॥ ਆਵਹਿ ਨ ਜਾਹਿ ਨ ਕਬਹੂ ਮਰਤੇ ਪਾਰਬ੍ਰਹਮ ਸੰਗਾਰੀ ਰੇ ॥੩॥ ਪੁਤ੍ਰ ਕਲਤ੍ਰ ਲਛਿਮੀ ਮਾਇਆ ਇਹੈ ਤਜਹੁ ਜੀਅ ਜਾਨੀ ਰੇ ॥ ਕਹਤ ਕਬੀਰੁ ਸੁਨਹੁ ਰੇ ਸੰਤਹੁ ਮਿਲਿਹੈ ਸਾਰਿਗਪਾਨੀ ਰੇ ॥੪॥੧॥

Leave a Reply

Powered By Indic IME