ਬਿਲਾਵਲੁ ॥ ਨਿਤ ਉਠਿ ਕੋਰੀ ਗਾਗਰਿ ਆਨੈ ਲੀਪਤ ਜੀਉ ਗਇਓ ॥ ਤਾਨਾ ਬਾਨਾ ਕਛੂ ਨ ਸੂਝੈ ਹਰਿ ਹਰਿ ਰਸਿ ਲਪਟਿਓ ॥੧॥ ਹਮਾਰੇ ਕੁਲ ਕਉਨੇ ਰਾਮੁ ਕਹਿਓ ॥ ਜਬ ਕੀ ਮਾਲਾ ਲਈ ਨਿਪੂਤੇ ਤਬ ਤੇ ਸੁਖੁ ਨ ਭਇਓ ॥੧॥ ਰਹਾਉ ॥ਸੁਨਹੁ ਜਿਠਾਨੀ ਸੁਨਹੁ ਦਿਰਾਨੀ ਅਚਰਜੁ ਏਕੁ ਭਇਓ ॥ ਸਾਤ ਸੂਤ ਇਨਿ ਮੁਡੀਂਏ ਖੋਏ ਇਹੁ ਮੁਡੀਆ ਕਿਉ ਨ ਮੁਇਓ ॥੨॥ ਸਰਬ ਸੁਖਾ ਕਾ ਏਕੁ ਹਰਿ ਸੁਆਮੀ ਸੋ ਗੁਰਿ ਨਾਮੁ ਦਇਓ ॥ ਸੰਤ ਪ੍ਰਹਲਾਦ ਕੀ ਪੈਜ ਜਿਨਿ ਰਾਖੀ ਹਰਨਾਖਸੁ ਨਖ ਬਿਦਰਿਓ ॥੩॥ ਘਰ ਕੇ ਦੇਵ ਪਿਤਰ ਕੀ ਛੋਡੀ ਗੁਰ ਕੋ ਸਬਦੁ ਲਇਓ ॥ ਕਹਤ ਕਬੀਰੁ ਸਗਲ ਪਾਪ ਖੰਡਨੁ ਸੰਤਹ ਲੈ ਉਧਰਿਓ ॥੪॥੪॥
Scroll