ਬਿਲਾਵਲੁ ॥ ਦਰਮਾਦੇ ਠਾਢੇ ਦਰਬਾਰਿ ॥ ਤੁਝ ਬਿਨੁ ਸੁਰਤਿ ਕਰੈ ਕੋ ਮੇਰੀ ਦਰਸਨੁ ਦੀਜੈ ਖੋਲ੍ਹ੍ਹਿ ਕਿਵਾਰ ॥੧॥ ਰਹਾਉ ॥ ਤੁਮ ਧਨ ਧਨੀ ਉਦਾਰ ਤਿਆਗੀ ਸ੍ਰਵਨਨ੍ਹ੍ਹ ਸੁਨੀਅਤੁ ਸੁਜਸੁ ਤੁਮ੍ਹ੍ਹਾਰ ॥ ਮਾਗਉ ਕਾਹਿ ਰੰਕ ਸਭ ਦੇਖਉ ਤੁਮ੍ਹ੍ਹ ਹੀ ਤੇ ਮੇਰੋ ਨਿਸਤਾਰੁ ॥੧॥ ਜੈਦੇਉ ਨਾਮਾ ਬਿਪ ਸੁਦਾਮਾ ਤਿਨ ਕਉ ਕ੍ਰਿਪਾ ਭਈ ਹੈ ਅਪਾਰ ॥ ਕਹਿ ਕਬੀਰ ਤੁਮ ਸੰਮ੍ਰਥ ਦਾਤੇ ਚਾਰਿ ਪਦਾਰਥ ਦੇਤ ਨ ਬਾਰ ॥੨॥੭॥

Leave a Reply

Powered By Indic IME