ਬਿਲਾਵਲੁ ॥ ਜਿਹ ਕੁਲ ਸਾਧੁ ਬੈਸਨੌ ਹੋਇ ॥ ਬਰਨ ਅਬਰਨ ਰੰਕੁ ਨਹੀ ਈਸੁਰੁ ਬਿਮਲ ਬਾਸੁ ਜਾਨੀਐ ਜਗਿ ਸੋਇ ॥੧॥ ਰਹਾਉ ॥ ਬ੍ਰਹਮਨ ਬੈਸ ਸੂਦ ਅਰੁ ਖ੍ਯ੍ਯਤ੍ਰੀ ਡੋਮ ਚੰਡਾਰ ਮਲੇਛ ਮਨ ਸੋਇ ॥ ਹੋਇ ਪੁਨੀਤ ਭਗਵੰਤ ਭਜਨ ਤੇ ਆਪੁ ਤਾਰਿ ਤਾਰੇ ਕੁਲ ਦੋਇ ॥੧॥ ਧੰਨਿ ਸੁ ਗਾਉ ਧੰਨਿ ਸੋ ਠਾਉ ਧੰਨਿ ਪੁਨੀਤ ਕੁਟੰਬ ਸਭ ਲੋਇ ॥ ਜਿਨਿ ਪੀਆ ਸਾਰ ਰਸੁ ਤਜੇ ਆਨ ਰਸ ਹੋਇ ਰਸ ਮਗਨ ਡਾਰੇ ਬਿਖੁ ਖੋਇ ॥੨॥ ਪੰਡਿਤ ਸੂਰ ਛਤ੍ਰਪਤਿ ਰਾਜਾ ਭਗਤ ਬਰਾਬਰਿ ਅਉਰੁ ਨ ਕੋਇ ॥ ਜੈਸੇ ਪੁਰੈਨ ਪਾਤ ਰਹੈ ਜਲ ਸਮੀਪ ਭਨਿ ਰਵਿਦਾਸ ਜਨਮੇ ਜਗਿ ਓਇ ॥੩॥੨॥
Scroll