ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥ ਹਰਿ ਜਾਣੈ ਸਭੁ ਕਿਛੁ ਜੋ ਜੀਇ ਵਰਤੈ ਪ੍ਰਭੁ ਘਾਲਿਆ ਕਿਸੈ ਕਾ ਇਕੁ ਤਿਲੁ ਨ ਗਵਾਈ ॥ ਹਰਿ ਤਿਸ ਕੀ ਆਸ ਕੀਜੈ ਮਨ ਮੇਰੇ ਜੋ ਸਭ ਮਹਿ ਸੁਆਮੀ ਰਹਿਆ ਸਮਾਈ ॥੧॥ ਮੇਰੇ ਮਨ ਆਸਾ ਕਰਿ ਜਗਦੀਸ ਗੁਸਾਈ ॥ ਜੋ ਬਿਨੁ ਹਰਿ ਆਸ ਅਵਰ ਕਾਹੂ ਕੀ ਕੀਜੈ ਸਾ ਨਿਹਫਲ ਆਸ ਸਭ ਬਿਰਥੀ ਜਾਈ ॥੧॥ ਰਹਾਉ ॥ ਜੋ ਦੀਸੈ ਮਾਇਆ ਮੋਹ ਕੁਟੰਬੁ ਸਭੁ ਮਤ ਤਿਸ ਕੀ ਆਸ ਲਗਿ ਜਨਮੁ ਗਵਾਈ ॥ ਇਨ੍ਹ੍ਹ ਕੈ ਕਿਛੁ ਹਾਥਿ ਨਹੀ ਕਹਾ ਕਰਹਿ ਇਹਿ ਬਪੁੜੇ ਇਨ੍ਹ੍ਹ ਕਾ ਵਾਹਿਆ ਕਛੁ ਨ ਵਸਾਈ ॥ ਮੇਰੇ ਮਨ ਆਸ ਕਰਿ ਹਰਿ ਪ੍ਰੀਤਮ ਅਪੁਨੇ ਕੀ ਜੋ ਤੁਝੁ ਤਾਰੈ ਤੇਰਾ ਕੁਟੰਬੁ ਸਭੁ ਛਡਾਈ ॥੨॥ ਜੇ ਕਿਛੁ ਆਸ ਅਵਰ ਕਰਹਿ ਪਰਮਿਤ੍ਰੀ ਮਤ ਤੂੰ ਜਾਣਹਿ ਤੇਰੈ ਕਿਤੈ ਕੰਮਿ ਆਈ ॥ ਇਹ ਆਸ ਪਰਮਿਤ੍ਰੀ ਭਾਉ ਦੂਜਾ ਹੈ ਖਿਨ ਮਹਿ ਝੂਠੁ ਬਿਨਸਿ ਸਭ ਜਾਈ ॥ ਮੇਰੇ ਮਨ ਆਸਾ ਕਰਿ ਹਰਿ ਪ੍ਰੀਤਮ ਸਾਚੇ ਕੀ ਜੋ ਤੇਰਾ ਘਾਲਿਆ ਸਭੁ ਥਾਇ ਪਾਈ ॥੩॥ ਆਸਾ ਮਨਸਾ ਸਭ ਤੇਰੀ ਮੇਰੇ ਸੁਆਮੀ ਜੈਸੀ ਤੂ ਆਸ ਕਰਾਵਹਿ ਤੈਸੀ ਕੋ ਆਸ ਕਰਾਈ ॥ ਕਿਛੁ ਕਿਸੀ ਕੈ ਹਥਿ ਨਾਹੀ ਮੇਰੇ ਸੁਆਮੀ ਐਸੀ ਮੇਰੈ ਸਤਿਗੁਰਿ ਬੂਝ ਬੁਝਾਈ ॥ ਜਨ ਨਾਨਕ ਕੀ ਆਸ ਤੂ ਜਾਣਹਿ ਹਰਿ ਦਰਸਨੁ ਦੇਖਿ ਹਰਿ ਦਰਸਨਿ ਤ੍ਰਿਪਤਾਈ ॥੪॥੧॥

Leave a Reply

Powered By Indic IME