ੴ ਸਤਿਗੁਰ ਪ੍ਰਸਾਦਿ ॥ ਸਿਰੀਰਾਗੁ ਮਹਲਾ ੧ ਘਰੁ ੩ ॥ ਜੋਗੀ ਅੰਦਰਿ ਜੋਗੀਆ ॥ ਤੂੰ ਭੋਗੀ ਅੰਦਰਿ ਭੋਗੀਆ ॥ ਤੇਰਾ ਅੰਤੁ ਨ ਪਾਇਆ ਸੁਰਗਿ ਮਛਿ ਪਇਆਲਿ ਜੀਉ ॥੧॥ ਹਉ ਵਾਰੀ ਹਉ ਵਾਰਣੈ ਕੁਰਬਾਣੁ ਤੇਰੇ ਨਾਵ ਨੋ ॥੧॥ ਰਹਾਉ ॥ ਤੁਧੁ ਸੰਸਾਰੁ ਉਪਾਇਆ ॥ ਸਿਰੇ ਸਿਰਿ ਧੰਧੇ ਲਾਇਆ ॥ ਵੇਖਹਿ ਕੀਤਾ ਆਪਣਾ ਕਰਿ ਕੁਦਰਤਿ ਪਾਸਾ ਢਾਲਿ ਜੀਉ ॥੨॥ ਪਰਗਟਿ ਪਾਹਾਰੈ ਜਾਪਦਾ ॥ ਸਭੁ ਨਾਵੈ ਨੋ ਪਰਤਾਪਦਾ ॥ ਸਤਿਗੁਰ ਬਾਝੁ ਨ ਪਾਇਓ ਸਭ ਮੋਹੀ ਮਾਇਆ ਜਾਲਿ ਜੀਉ ॥੩॥ ਸਤਿਗੁਰ ਕਉ ਬਲਿ ਜਾਈਐ ॥ ਜਿਤੁ ਮਿਲਿਐ ਪਰਮ ਗਤਿ ਪਾਈਐ ॥ ਸੁਰਿ ਨਰ ਮੁਨਿ ਜਨ ਲੋਚਦੇ ਸੋ ਸਤਿਗੁਰਿ ਦੀਆ ਬੁਝਾਇ ਜੀਉ ॥੪॥ ਸਤਸੰਗਤਿ ਕੈਸੀ ਜਾਣੀਐ ॥ ਜਿਥੈ ਏਕੋ ਨਾਮੁ ਵਖਾਣੀਐ ॥ ਏਕੋ ਨਾਮੁ ਹੁਕਮੁ ਹੈ ਨਾਨਕ ਸਤਿਗੁਰਿ ਦੀਆ ਬੁਝਾਇ ਜੀਉ ॥੫॥ ਇਹੁ ਜਗਤੁ ਭਰਮਿ ਭੁਲਾਇਆ ॥ ਆਪਹੁ ਤੁਧੁ ਖੁਆਇਆ ॥ ਪਰਤਾਪੁ ਲਗਾ ਦੋਹਾਗਣੀ ਭਾਗ ਜਿਨਾ ਕੇ ਨਾਹਿ ਜੀਉ ॥੬॥ ਦੋਹਾਗਣੀ ਕਿਆ ਨੀਸਾਣੀਆ ॥ ਖਸਮਹੁ ਘੁਥੀਆ ਫਿਰਹਿ ਨਿਮਾਣੀਆ ॥ ਮੈਲੇ ਵੇਸ ਤਿਨਾ ਕਾਮਣੀ ਦੁਖੀ ਰੈਣਿ ਵਿਹਾਇ ਜੀਉ ॥੭॥ ਸੋਹਾਗਣੀ ਕਿਆ ਕਰਮੁ ਕਮਾਇਆ ॥ ਪੂਰਬਿ ਲਿਖਿਆ ਫਲੁ ਪਾਇਆ ॥ ਨਦਰਿ ਕਰੇ ਕੈ ਆਪਣੀ ਆਪੇ ਲਏ ਮਿਲਾਇ ਜੀਉ ॥੮॥ ਹੁਕਮੁ ਜਿਨਾ ਨੋ ਮਨਾਇਆ ॥ ਤਿਨ ਅੰਤਰਿ ਸਬਦੁ ਵਸਾਇਆ ॥ ਸਹੀਆ ਸੇ ਸੋਹਾਗਣੀ ਜਿਨ ਸਹ ਨਾਲਿ ਪਿਆਰੁ ਜੀਉ ॥੯॥ ਜਿਨਾ ਭਾਣੇ ਕਾ ਰਸੁ ਆਇਆ ॥ ਤਿਨ ਵਿਚਹੁ ਭਰਮੁ ਚੁਕਾਇਆ ॥ ਨਾਨਕ ਸਤਿਗੁਰੁ ਐਸਾ ਜਾਣੀਐ ਜੋ ਸਭਸੈ ਲਏ ਮਿਲਾਇ ਜੀਉ ॥੧੦॥ ਸਤਿਗੁਰਿ ਮਿਲਿਐ ਫਲੁ ਪਾਇਆ ॥ ਜਿਨਿ ਵਿਚਹੁ ਅਹਕਰਣੁ ਚੁਕਾਇਆ ॥ ਦੁਰਮਤਿ ਕਾ ਦੁਖੁ ਕਟਿਆ ਭਾਗੁ ਬੈਠਾ ਮਸਤਕਿ ਆਇ ਜੀਉ ॥੧੧॥ ਅੰਮ੍ਰਿਤੁ ਤੇਰੀ ਬਾਣੀਆ ॥ ਤੇਰਿਆ ਭਗਤਾ ਰਿਦੈ ਸਮਾਣੀਆ ॥ ਸੁਖ ਸੇਵਾ ਅੰਦਰਿ ਰਖਿਐ ਆਪਣੀ ਨਦਰਿ ਕਰਹਿ ਨਿਸਤਾਰਿ ਜੀਉ ॥੧੨॥ ਸਤਿਗੁਰੁ ਮਿਲਿਆ ਜਾਣੀਐ ॥ ਜਿਤੁ ਮਿਲਿਐ ਨਾਮੁ ਵਖਾਣੀਐ ॥ ਸਤਿਗੁਰ ਬਾਝੁ ਨ ਪਾਇਓ ਸਭ ਥਕੀ ਕਰਮ ਕਮਾਇ ਜੀਉ ॥੧੩॥ ਹਉ ਸਤਿਗੁਰ ਵਿਟਹੁ ਘੁਮਾਇਆ ॥ ਜਿਨਿ ਭ੍ਰਮਿ ਭੁਲਾ ਮਾਰਗਿ ਪਾਇਆ ॥ ਨਦਰਿ ਕਰੇ ਜੇ ਆਪਣੀ ਆਪੇ ਲਏ ਰਲਾਇ ਜੀਉ ॥੧੪॥ ਤੂੰ ਸਭਨਾ ਮਾਹਿ ਸਮਾਇਆ ॥ ਤਿਨਿ ਕਰਤੈ ਆਪੁ ਲੁਕਾਇਆ ॥ ਨਾਨਕ ਗੁਰਮੁਖਿ ਪਰਗਟੁ ਹੋਇਆ ਜਾ ਕਉ ਜੋਤਿ ਧਰੀ ਕਰਤਾਰਿ ਜੀਉ ॥੧੫॥ ਆਪੇ ਖਸਮਿ ਨਿਵਾਜਿਆ ॥ ਜੀਉ ਪਿੰਡੁ ਦੇ ਸਾਜਿਆ ॥ ਆਪਣੇ ਸੇਵਕ ਕੀ ਪੈਜ ਰਖੀਆ ਦੁਇ ਕਰ ਮਸਤਕਿ ਧਾਰਿ ਜੀਉ ॥੧੬॥ ਸਭਿ ਸੰਜਮ ਰਹੇ ਸਿਆਣਪਾ ॥ ਮੇਰਾ ਪ੍ਰਭੁ ਸਭੁ ਕਿਛੁ ਜਾਣਦਾ ॥ ਪ੍ਰਗਟ ਪ੍ਰਤਾਪੁ ਵਰਤਾਇਓ ਸਭੁ ਲੋਕੁ ਕਰੈ ਜੈਕਾਰੁ ਜੀਉ ॥੧੭॥ ਮੇਰੇ ਗੁਣ ਅਵਗਨ ਨ ਬੀਚਾਰਿਆ ॥ ਪ੍ਰਭਿ ਅਪਣਾ ਬਿਰਦੁ ਸਮਾਰਿਆ ॥ ਕੰਠਿ ਲਾਇ ਕੈ ਰਖਿਓਨੁ ਲਗੈ ਨ ਤਤੀ ਵਾਉ ਜੀਉ ॥੧੮॥ ਮੈ ਮਨਿ ਤਨਿ ਪ੍ਰਭੂ ਧਿਆਇਆ ॥ ਜੀਇ ਇਛਿਅੜਾ ਫਲੁ ਪਾਇਆ ॥ ਸਾਹ ਪਾਤਿਸਾਹ ਸਿਰਿ ਖਸਮੁ ਤੂੰ ਜਪਿ ਨਾਨਕ ਜੀਵੈ ਨਾਉ ਜੀਉ ॥੧੯॥ ਤੁਧੁ ਆਪੇ ਆਪੁ ਉਪਾਇਆ ॥ ਦੂਜਾ ਖੇਲੁ ਕਰਿ ਦਿਖਲਾਇਆ ॥ ਸਭੁ ਸਚੋ ਸਚੁ ਵਰਤਦਾ ਜਿਸੁ ਭਾਵੈ ਤਿਸੈ ਬੁਝਾਇ ਜੀਉ ॥੨੦॥ ਗੁਰ ਪਰਸਾਦੀ ਪਾਇਆ ॥ ਤਿਥੈ ਮਾਇਆ ਮੋਹੁ ਚੁਕਾਇਆ ॥ ਕਿਰਪਾ ਕਰਿ ਕੈ ਆਪਣੀ ਆਪੇ ਲਏ ਸਮਾਇ ਜੀਉ ॥੨੧॥ ਗੋਪੀ ਨੈ ਗੋਆਲੀਆ ॥ ਤੁਧੁ ਆਪੇ ਗੋਇ ਉਠਾਲੀਆ ॥ ਹੁਕਮੀ ਭਾਂਡੇ ਸਾਜਿਆ ਤੂੰ ਆਪੇ ਭੰਨਿ ਸਵਾਰਿ ਜੀਉ ॥੨੨॥ ਜਿਨ ਸਤਿਗੁਰ ਸਿਉ ਚਿਤੁ ਲਾਇਆ ॥ ਤਿਨੀ ਦੂਜਾ ਭਾਉ ਚੁਕਾਇਆ ॥ ਨਿਰਮਲ ਜੋਤਿ ਤਿਨ ਪ੍ਰਾਣੀਆ ਓਇ ਚਲੇ ਜਨਮੁ ਸਵਾਰਿ ਜੀਉ ॥੨੩॥ ਤੇਰੀਆ ਸਦਾ ਸਦਾ ਚੰਗਿਆਈਆ ॥ ਮੈ ਰਾਤਿ ਦਿਹੈ ਵਡਿਆਈਆਂ ॥ ਅਣਮੰਗਿਆ ਦਾਨੁ ਦੇਵਣਾ ਕਹੁ ਨਾਨਕ ਸਚੁ ਸਮਾਲਿ ਜੀਉ ॥੨੪॥੧॥

Leave a Reply

Powered By Indic IME