ਗੋਂਡ ਮਹਲਾ ੪ ॥ ਐਸਾ ਹਰਿ ਸੇਵੀਐ ਨਿਤ ਧਿਆਈਐ ਜੋ ਖਿਨ ਮਹਿ ਕਿਲਵਿਖ ਸਭਿ ਕਰੇ ਬਿਨਾਸਾ ॥ ਜੇ ਹਰਿ ਤਿਆਗਿ ਅਵਰ ਕੀ ਆਸ ਕੀਜੈ ਤਾ ਹਰਿ ਨਿਹਫਲ ਸਭ ਘਾਲ ਗਵਾਸਾ ॥ ਮੇਰੇ ਮਨ ਹਰਿ ਸੇਵਿਹੁ ਸੁਖਦਾਤਾ ਸੁਆਮੀ ਜਿਸੁ ਸੇਵਿਐ ਸਭ ਭੁਖ ਲਹਾਸਾ ॥੧॥ ਮੇਰੇ ਮਨ ਹਰਿ ਊਪਰਿ ਕੀਜੈ ਭਰਵਾਸਾ ॥ ਜਹ ਜਾਈਐ ਤਹ ਨਾਲਿ ਮੇਰਾ ਸੁਆਮੀ ਹਰਿ ਅਪਨੀ ਪੈਜ ਰਖੈ ਜਨ ਦਾਸਾ ॥੧॥ ਰਹਾਉ ॥ ਜੇ ਅਪਨੀ ਬਿਰਥਾ ਕਹਹੁ ਅਵਰਾ ਪਹਿ ਤਾ ਆਗੈ ਅਪਨੀ ਬਿਰਥਾ ਬਹੁ ਬਹੁਤੁ ਕਢਾਸਾ ॥ ਅਪਨੀ ਬਿਰਥਾ ਕਹਹੁ ਹਰਿ ਅਪੁਨੇ ਸੁਆਮੀ ਪਹਿ ਜੋ ਤੁਮ੍ਹ੍ਹਰੇ ਦੂਖ ਤਤਕਾਲ ਕਟਾਸਾ ॥ ਸੋ ਐਸਾ ਪ੍ਰਭੁ ਛੋਡਿ ਅਪਨੀ ਬਿਰਥਾ ਅਵਰਾ ਪਹਿ ਕਹੀਐ ਅਵਰਾ ਪਹਿ ਕਹਿ ਮਨ ਲਾਜ ਮਰਾਸਾ ॥੨॥ ਜੋ ਸੰਸਾਰੈ ਕੇ ਕੁਟੰਬ ਮਿਤ੍ਰ ਭਾਈ ਦੀਸਹਿ ਮਨ ਮੇਰੇ ਤੇ ਸਭਿ ਅਪਨੈ ਸੁਆਇ ਮਿਲਾਸਾ ॥ ਜਿਤੁ ਦਿਨਿ ਉਨ੍ਹ੍ਹ ਕਾ ਸੁਆਉ ਹੋਇ ਨ ਆਵੈ ਤਿਤੁ ਦਿਨਿ ਨੇੜੈ ਕੋ ਨ ਢੁਕਾਸਾ ॥ ਮਨ ਮੇਰੇ ਅਪਨਾ ਹਰਿ ਸੇਵਿ ਦਿਨੁ ਰਾਤੀ ਜੋ ਤੁਧੁ ਉਪਕਰੈ ਦੂਖਿ ਸੁਖਾਸਾ ॥੩॥ ਤਿਸ ਕਾ ਭਰਵਾਸਾ ਕਿਉ ਕੀਜੈ ਮਨ ਮੇਰੇ ਜੋ ਅੰਤੀ ਅਉਸਰਿ ਰਖਿ ਨ ਸਕਾਸਾ ॥ ਹਰਿ ਜਪੁ ਮੰਤੁ ਗੁਰ ਉਪਦੇਸੁ ਲੈ ਜਾਪਹੁ ਤਿਨ੍ਹ੍ਹ ਅੰਤਿ ਛਡਾਏ ਜਿਨ੍ਹ੍ਹ ਹਰਿ ਪ੍ਰੀਤਿ ਚਿਤਾਸਾ ॥ ਜਨ ਨਾਨਕ ਅਨਦਿਨੁ ਨਾਮੁ ਜਪਹੁ ਹਰਿ ਸੰਤਹੁ ਇਹੁ ਛੂਟਣ ਕਾ ਸਾਚਾ ਭਰਵਾਸਾ ॥੪॥੨॥

Leave a Reply

Powered By Indic IME