ਗੋਂਡ ਮਹਲਾ ੪ ॥ ਹਰਿ ਸਿਮਰਤ ਸਦਾ ਹੋਇ ਅਨੰਦੁ ਸੁਖੁ ਅੰਤਰਿ ਸਾਂਤਿ ਸੀਤਲ ਮਨੁ ਅਪਨਾ ॥ ਜੈਸੇ ਸਕਤਿ ਸੂਰੁ ਬਹੁ ਜਲਤਾ ਗੁਰ ਸਸਿ ਦੇਖੇ ਲਹਿ ਜਾਇ ਸਭ ਤਪਨਾ ॥੧॥ ਮੇਰੇ ਮਨ ਅਨਦਿਨੁ ਧਿਆਇ ਨਾਮੁ ਹਰਿ ਜਪਨਾ ॥ ਜਹਾ ਕਹਾ ਤੁਝੁ ਰਾਖੈ ਸਭ ਠਾਈ ਸੋ ਐਸਾ ਪ੍ਰਭੁ ਸੇਵਿ ਸਦਾ ਤੂ ਅਪਨਾ ॥੧॥ ਰਹਾਉ ॥ਜਾ ਮਹਿ ਸਭਿ ਨਿਧਾਨ ਸੋ ਹਰਿ ਜਪਿ ਮਨ ਮੇਰੇ ਗੁਰਮੁਖਿ ਖੋਜਿ ਲਹਹੁ ਹਰਿ ਰਤਨਾ ॥ ਜਿਨ ਹਰਿ ਧਿਆਇਆ ਤਿਨ ਹਰਿ ਪਾਇਆ ਮੇਰਾ ਸੁਆਮੀ ਤਿਨ ਕੇ ਚਰਣ ਮਲਹੁ ਹਰਿ ਦਸਨਾ ॥੨॥ ਸਬਦੁ ਪਛਾਣਿ ਰਾਮ ਰਸੁ ਪਾਵਹੁ ਓਹੁ ਊਤਮੁ ਸੰਤੁ ਭਇਓ ਬਡ ਬਡਨਾ ॥ ਤਿਸੁ ਜਨ ਕੀ ਵਡਿਆਈ ਹਰਿ ਆਪਿ ਵਧਾਈ ਓਹੁ ਘਟੈ ਨ ਕਿਸੈ ਕੀ ਘਟਾਈ ਇਕੁ ਤਿਲੁ ਤਿਲੁ ਤਿਲਨਾ ॥੩॥ ਜਿਸ ਤੇ ਸੁਖ ਪਾਵਹਿ ਮਨ ਮੇਰੇ ਸੋ ਸਦਾ ਧਿਆਇ ਨਿਤ ਕਰ ਜੁਰਨਾ ॥ ਜਨ ਨਾਨਕ ਕਉ ਹਰਿ ਦਾਨੁ ਇਕੁ ਦੀਜੈ ਨਿਤ ਬਸਹਿ ਰਿਦੈ ਹਰੀ ਮੋਹਿ ਚਰਨਾ ॥੪॥੩॥
Scroll