ਗੋਂਡ ਮਹਲਾ ੪ ॥ ਹਰਿ ਅੰਤਰਜਾਮੀ ਸਭਤੈ ਵਰਤੈ ਜੇਹਾ ਹਰਿ ਕਰਾਏ ਤੇਹਾ ਕੋ ਕਰਈਐ ॥ ਸੋ ਐਸਾ ਹਰਿ ਸੇਵਿ ਸਦਾ ਮਨ ਮੇਰੇ ਜੋ ਤੁਧਨੋ ਸਭ ਦੂ ਰਖਿ ਲਈਐ ॥੧॥ ਮੇਰੇ ਮਨ ਹਰਿ ਜਪਿ ਹਰਿ ਨਿਤ ਪੜਈਐ ॥ ਹਰਿ ਬਿਨੁ ਕੋ ਮਾਰਿ ਜੀਵਾਲਿ ਨ ਸਾਕੈ ਤਾ ਮੇਰੇ ਮਨ ਕਾਇਤੁ ਕੜਈਐ ॥੧॥ ਰਹਾਉ ॥ਹਰਿ ਪਰਪੰਚੁ ਕੀਆ ਸਭੁ ਕਰਤੈ ਵਿਚਿ ਆਪੇ ਆਪਣੀ ਜੋਤਿ ਧਰਈਐ ॥ ਹਰਿ ਏਕੋ ਬੋਲੈ ਹਰਿ ਏਕੁ ਬੁਲਾਏ ਗੁਰਿ ਪੂਰੈ ਹਰਿ ਏਕੁ ਦਿਖਈਐ ॥੨॥ ਹਰਿ ਅੰਤਰਿ ਨਾਲੇ ਬਾਹਰਿ ਨਾਲੇ ਕਹੁ ਤਿਸੁ ਪਾਸਹੁ ਮਨ ਕਿਆ ਚੋਰਈਐ ॥ ਨਿਹਕਪਟ ਸੇਵਾ ਕੀਜੈ ਹਰਿ ਕੇਰੀ ਤਾਂ ਮੇਰੇ ਮਨ ਸਰਬ ਸੁਖ ਪਈਐ ॥੩॥ ਜਿਸ ਦੈ ਵਸਿ ਸਭੁ ਕਿਛੁ ਸੋ ਸਭ ਦੂ ਵਡਾ ਸੋ ਮੇਰੇ ਮਨ ਸਦਾ ਧਿਅਈਐ ॥ ਜਨ ਨਾਨਕ ਸੋ ਹਰਿ ਨਾਲਿ ਹੈ ਤੇਰੈ ਹਰਿ ਸਦਾ ਧਿਆਇ ਤੂ ਤੁਧੁ ਲਏ ਛਡਈਐ ॥੪॥੫॥
Scroll