ਗੋਂਡ ਮਹਲਾ ੫ ॥ ਫਾਕਿਓ ਮੀਨ ਕਪਿਕ ਕੀ ਨਿਆਈ ਤੂ ਉਰਝਿ ਰਹਿਓ ਕੁਸੰਭਾਇਲੇ ॥ ਪਗ ਧਾਰਹਿ ਸਾਸੁ ਲੇਖੈ ਲੈ ਤਉ ਉਧਰਹਿ ਹਰਿ ਗੁਣ ਗਾਇਲੇ ॥੧॥ ਮਨ ਸਮਝੁ ਛੋਡਿ ਆਵਾਇਲੇ ॥ ਅਪਨੇ ਰਹਨ ਕਉ ਠਉਰੁ ਨ ਪਾਵਹਿ ਕਾਏ ਪਰ ਕੈ ਜਾਇਲੇ ॥੧॥ ਰਹਾਉ ॥ਜਿਉ ਮੈਗਲੁ ਇੰਦ੍ਰੀ ਰਸਿ ਪ੍ਰੇਰਿਓ ਤੂ ਲਾਗਿ ਪਰਿਓ ਕੁਟੰਬਾਇਲੇ ॥ ਜਿਉ ਪੰਖੀ ਇਕਤ੍ਰ ਹੋਇ ਫਿਰਿ ਬਿਛੁਰੈ ਥਿਰੁ ਸੰਗਤਿ ਹਰਿ ਹਰਿ ਧਿਆਇਲੇ ॥੨॥ ਜੈਸੇ ਮੀਨੁ ਰਸਨ ਸਾਦਿ ਬਿਨਸਿਓ ਓਹੁ ਮੂਠੌ ਮੂੜ ਲੋਭਾਇਲੇ ॥ ਤੂ ਹੋਆ ਪੰਚ ਵਾਸਿ ਵੈਰੀ ਕੈ ਛੂਟਹਿ ਪਰੁ ਸਰਨਾਇਲੇ ॥੩॥ ਹੋਹੁ ਕ੍ਰਿਪਾਲ ਦੀਨ ਦੁਖ ਭੰਜਨ ਸਭਿ ਤੁਮ੍ਹ੍ਹਰੇ ਜੀਅ ਜੰਤਾਇਲੇ ॥ ਪਾਵਉ ਦਾਨੁ ਸਦਾ ਦਰਸੁ ਪੇਖਾ ਮਿਲੁ ਨਾਨਕ ਦਾਸ ਦਸਾਇਲੇ ॥੪॥੨॥
Scroll