ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਜੀਅ ਪ੍ਰਾਨ ਕੀਏ ਜਿਨਿ ਸਾਜਿ ॥ ਮਾਟੀ ਮਹਿ ਜੋਤਿ ਰਖੀ ਨਿਵਾਜਿ ॥ ਬਰਤਨ ਕਉ ਸਭੁ ਕਿਛੁ ਭੋਜਨ ਭੋਗਾਇ ॥ ਸੋ ਪ੍ਰਭੁ ਤਜਿ ਮੂੜੇ ਕਤ ਜਾਇ ॥੧॥ ਪਾਰਬ੍ਰਹਮ ਕੀ ਲਾਗਉ ਸੇਵ ॥ ਗੁਰ ਤੇ ਸੁਝੈ ਨਿਰੰਜਨ ਦੇਵ ॥੧॥ ਰਹਾਉ ॥ਜਿਨਿ ਕੀਏ ਰੰਗ ਅਨਿਕ ਪਰਕਾਰ ॥ ਓਪਤਿ ਪਰਲਉ ਨਿਮਖ ਮਝਾਰ ॥ ਜਾ ਕੀ ਗਤਿ ਮਿਤਿ ਕਹੀ ਨ ਜਾਇ ॥ ਸੋ ਪ੍ਰਭੁ ਮਨ ਮੇਰੇ ਸਦਾ ਧਿਆਇ ॥੨॥ ਆਇ ਨ ਜਾਵੈ ਨਿਹਚਲੁ ਧਨੀ ॥ ਬੇਅੰਤ ਗੁਨਾ ਤਾ ਕੇ ਕੇਤਕ ਗਨੀ ॥ ਲਾਲ ਨਾਮ ਜਾ ਕੈ ਭਰੇ ਭੰਡਾਰ ॥ ਸਗਲ ਘਟਾ ਦੇਵੈ ਆਧਾਰ ॥੩॥ ਸਤਿ ਪੁਰਖੁ ਜਾ ਕੋ ਹੈ ਨਾਉ ॥ ਮਿਟਹਿ ਕੋਟਿ ਅਘ ਨਿਮਖ ਜਸੁ ਗਾਉ ॥ ਬਾਲ ਸਖਾਈ ਭਗਤਨ ਕੋ ਮੀਤ ॥ ਪ੍ਰਾਨ ਅਧਾਰ ਨਾਨਕ ਹਿਤ ਚੀਤ ॥੪॥੧॥੩॥
Scroll