ਗੋਂਡ ਮਹਲਾ ੫ ॥ ਨਾਮ ਸੰਗਿ ਕੀਨੋ ਬਿਉਹਾਰੁ ॥ ਨਾਮ ਹੀ ਇਸੁ ਮਨ ਕਾ ਅਧਾਰੁ ॥ ਨਾਮੋ ਹੀ ਚਿਤਿ ਕੀਨੀ ਓਟ ॥ ਨਾਮੁ ਜਪਤ ਮਿਟਹਿ ਪਾਪ ਕੋਟਿ ॥੧॥ ਰਾਸਿ ਦੀਈ ਹਰਿ ਏਕੋ ਨਾਮੁ ॥ ਮਨ ਕਾ ਇਸਟੁ ਗੁਰ ਸੰਗਿ ਧਿਆਨੁ ॥੧॥ ਰਹਾਉ ॥ਨਾਮੁ ਹਮਾਰੇ ਜੀਅ ਕੀ ਰਾਸਿ ॥ ਨਾਮੋ ਸੰਗੀ ਜਤ ਕਤ ਜਾਤ ॥ ਨਾਮੋ ਹੀ ਮਨਿ ਲਾਗਾ ਮੀਠਾ ॥ ਜਲਿ ਥਲਿ ਸਭ ਮਹਿ ਨਾਮੋ ਡੀਠਾ ॥੨॥ ਨਾਮੇ ਦਰਗਹ ਮੁਖ ਉਜਲੇ ॥ ਨਾਮੇ ਸਗਲੇ ਕੁਲ ਉਧਰੇ ॥ ਨਾਮਿ ਹਮਾਰੇ ਕਾਰਜ ਸੀਧ ॥ ਨਾਮ ਸੰਗਿ ਇਹੁ ਮਨੂਆ ਗੀਧ ॥੩॥ ਨਾਮੇ ਹੀ ਹਮ ਨਿਰਭਉ ਭਏ ॥ ਨਾਮੇ ਆਵਨ ਜਾਵਨ ਰਹੇ ॥ ਗੁਰਿ ਪੂਰੈ ਮੇਲੇ ਗੁਣਤਾਸ ॥ ਕਹੁ ਨਾਨਕ ਸੁਖਿ ਸਹਜਿ ਨਿਵਾਸੁ ॥੪॥੨॥੪॥
Scroll