ਸਿਰੀਰਾਗੁ ਮਹਲਾ ੫ ॥ ਪੈ ਪਾਇ ਮਨਾਈ ਸੋਇ ਜੀਉ ॥ ਸਤਿਗੁਰ ਪੁਰਖਿ ਮਿਲਾਇਆ ਤਿਸੁ ਜੇਵਡੁ ਅਵਰੁ ਨ ਕੋਇ ਜੀਉ ॥੧॥ ਰਹਾਉ ॥ ਗੋਸਾਈ ਮਿਹੰਡਾ ਇਠੜਾ ॥ ਅੰਮ ਅਬੇ ਥਾਵਹੁ ਮਿਠੜਾ ॥ ਭੈਣ ਭਾਈ ਸਭਿ ਸਜਣਾ ਤੁਧੁ ਜੇਹਾ ਨਾਹੀ ਕੋਇ ਜੀਉ ॥੧॥ ਤੇਰੈ ਹੁਕਮੇ ਸਾਵਣੁ ਆਇਆ ॥ ਮੈ ਸਤ ਕਾ ਹਲੁ ਜੋਆਇਆ ॥ ਨਾਉ ਬੀਜਣ ਲਗਾ ਆਸ ਕਰਿ ਹਰਿ ਬੋਹਲ ਬਖਸ ਜਮਾਇ ਜੀਉ ॥੨॥ ਹਉ ਗੁਰ ਮਿਲਿ ਇਕੁ ਪਛਾਣਦਾ ॥ ਦੁਯਾ ਕਾਗਲੁ ਚਿਤਿ ਨ ਜਾਣਦਾ ॥ ਹਰਿ ਇਕਤੈ ਕਾਰੈ ਲਾਇਓਨੁ ਜਿਉ ਭਾਵੈ ਤਿਂਵੈ ਨਿਬਾਹਿ ਜੀਉ ॥੩॥ ਤੁਸੀ ਭੋਗਿਹੁ ਭੁੰਚਹੁ ਭਾਈਹੋ ॥ ਗੁਰਿ ਦੀਬਾਣਿ ਕਵਾਇ ਪੈਨਾਈਓ ॥ ਹਉ ਹੋਆ ਮਾਹਰੁ ਪਿੰਡ ਦਾ ਬੰਨਿ ਆਦੇ ਪੰਜਿ ਸਰੀਕ ਜੀਉ ॥੪॥ ਹਉ ਆਇਆ ਸਾਮ੍ਹ੍ਹੈ ਤਿਹੰਡੀਆ ॥ ਪੰਜਿ ਕਿਰਸਾਣ ਮੁਜੇਰੇ ਮਿਹਡਿਆ ॥ ਕੰਨੁ ਕੋਈ ਕਢਿ ਨ ਹੰਘਈ ਨਾਨਕ ਵੁਠਾ ਘੁਘਿ ਗਿਰਾਉ ਜੀਉ ॥੫॥ ਹਉ ਵਾਰੀ ਘੁੰਮਾ ਜਾਵਦਾ ॥ ਇਕ ਸਾਹਾ ਤੁਧੁ ਧਿਆਇਦਾ ॥ ਉਜੜੁ ਥੇਹੁ ਵਸਾਇਓ ਹਉ ਤੁਧ ਵਿਟਹੁ ਕੁਰਬਾਣੁ ਜੀਉ ॥੬॥ ਹਰਿ ਇਠੈ ਨਿਤ ਧਿਆਇਦਾ ॥ ਮਨਿ ਚਿੰਦੀ ਸੋ ਫਲੁ ਪਾਇਦਾ ॥ ਸਭੇ ਕਾਜ ਸਵਾਰਿਅਨੁ ਲਾਹੀਅਨੁ ਮਨ ਕੀ ਭੁਖ ਜੀਉ ॥੭॥ ਮੈ ਛਡਿਆ ਸਭੋ ਧੰਧੜਾ ॥ ਗੋਸਾਈ ਸੇਵੀ ਸਚੜਾ ॥ ਨਉ ਨਿਧਿ ਨਾਮੁ ਨਿਧਾਨੁ ਹਰਿ ਮੈ ਪਲੈ ਬਧਾ ਛਿਕਿ ਜੀਉ ॥੮॥ ਮੈ ਸੁਖੀ ਹੂੰ ਸੁਖੁ ਪਾਇਆ ॥ ਗੁਰਿ ਅੰਤਰਿ ਸਬਦੁ ਵਸਾਇਆ ॥ ਸਤਿਗੁਰਿ ਪੁਰਖਿ ਵਿਖਾਲਿਆ ਮਸਤਕਿ ਧਰਿ ਕੈ ਹਥੁ ਜੀਉ ॥੯॥ ਮੈ ਬਧੀ ਸਚੁ ਧਰਮ ਸਾਲ ਹੈ ॥ ਗੁਰਸਿਖਾ ਲਹਦਾ ਭਾਲਿ ਕੈ ॥ ਪੈਰ ਧੋਵਾ ਪਖਾ ਫੇਰਦਾ ਤਿਸੁ ਨਿਵਿ ਨਿਵਿ ਲਗਾ ਪਾਇ ਜੀਉ ॥੧੦॥ ਸੁਣਿ ਗਲਾ ਗੁਰ ਪਹਿ ਆਇਆ ॥ ਨਾਮੁ ਦਾਨੁ ਇਸਨਾਨੁ ਦਿੜਾਇਆ ॥ ਸਭੁ ਮੁਕਤੁ ਹੋਆ ਸੈਸਾਰੜਾ ਨਾਨਕ ਸਚੀ ਬੇੜੀ ਚਾੜਿ ਜੀਉ ॥੧੧॥ ਸਭ ਸ੍ਰਿਸਟਿ ਸੇਵੇ ਦਿਨੁ ਰਾਤਿ ਜੀਉ ॥ ਦੇ ਕੰਨੁ ਸੁਣਹੁ ਅਰਦਾਸਿ ਜੀਉ ॥ ਠੋਕਿ ਵਜਾਇ ਸਭ ਡਿਠੀਆ ਤੁਸਿ ਆਪੇ ਲਇਅਨੁ ਛਡਾਇ ਜੀਉ ॥੧੨॥ ਹੁਣਿ ਹੁਕਮੁ ਹੋਆ ਮਿਹਰਵਾਣ ਦਾ ॥ ਪੈ ਕੋਇ ਨ ਕਿਸੈ ਰਞਾਣਦਾ ॥ ਸਭ ਸੁਖਾਲੀ ਵੁਠੀਆ ਇਹੁ ਹੋਆ ਹਲੇਮੀ ਰਾਜੁ ਜੀਉ ॥੧੩॥ ਝਿੰਮਿ ਝਿੰਮਿ ਅੰਮ੍ਰਿਤੁ ਵਰਸਦਾ ॥ ਬੋਲਾਇਆ ਬੋਲੀ ਖਸਮ ਦਾ ॥ ਬਹੁ ਮਾਣੁ ਕੀਆ ਤੁਧੁ ਉਪਰੇ ਤੂੰ ਆਪੇ ਪਾਇਹਿ ਥਾਇ ਜੀਉ ॥੧੪॥ ਤੇਰਿਆ ਭਗਤਾ ਭੁਖ ਸਦ ਤੇਰੀਆ ॥ ਹਰਿ ਲੋਚਾ ਪੂਰਨ ਮੇਰੀਆ ॥ ਦੇਹੁ ਦਰਸੁ ਸੁਖਦਾਤਿਆ ਮੈ ਗਲ ਵਿਚਿ ਲੈਹੁ ਮਿਲਾਇ ਜੀਉ ॥੧੫॥ ਤੁਧੁ ਜੇਵਡੁ ਅਵਰੁ ਨ ਭਾਲਿਆ ॥ ਤੂੰ ਦੀਪ ਲੋਅ ਪਇਆਲਿਆ ॥ ਤੂੰ ਥਾਨਿ ਥਨੰਤਰਿ ਰਵਿ ਰਹਿਆ ਨਾਨਕ ਭਗਤਾ ਸਚੁ ਅਧਾਰੁ ਜੀਉ ॥੧੬॥ ਹਉ ਗੋਸਾਈ ਦਾ ਪਹਿਲਵਾਨੜਾ ॥ ਮੈ ਗੁਰ ਮਿਲਿ ਉਚ ਦੁਮਾਲੜਾ ॥ ਸਭ ਹੋਈ ਛਿੰਝ ਇਕਠੀਆ ਦਯੁ ਬੈਠਾ ਵੇਖੈ ਆਪਿ ਜੀਉ ॥੧੭॥ ਵਾਤ ਵਜਨਿ ਟੰਮਕ ਭੇਰੀਆ ॥ ਮਲ ਲਥੇ ਲੈਦੇ ਫੇਰੀਆ ॥ ਨਿਹਤੇ ਪੰਜਿ ਜੁਆਨ ਮੈ ਗੁਰ ਥਾਪੀ ਦਿਤੀ ਕੰਡਿ ਜੀਉ ॥੧੮॥ ਸਭ ਇਕਠੇ ਹੋਇ ਆਇਆ ॥ ਘਰਿ ਜਾਸਨਿ ਵਾਟ ਵਟਾਇਆ ॥ ਗੁਰਮੁਖਿ ਲਾਹਾ ਲੈ ਗਏ ਮਨਮੁਖ ਚਲੇ ਮੂਲੁ ਗਵਾਇ ਜੀਉ ॥੧੯॥ ਤੂੰ ਵਰਨਾ ਚਿਹਨਾ ਬਾਹਰਾ ॥ ਹਰਿ ਦਿਸਹਿ ਹਾਜਰੁ ਜਾਹਰਾ ॥ ਸੁਣਿ ਸੁਣਿ ਤੁਝੈ ਧਿਆਇਦੇ ਤੇਰੇ ਭਗਤ ਰਤੇ ਗੁਣਤਾਸੁ ਜੀਉ ॥੨੦॥ ਮੈ ਜੁਗਿ ਜੁਗਿ ਦਯੈ ਸੇਵੜੀ ॥ ਗੁਰਿ ਕਟੀ ਮਿਹਡੀ ਜੇਵੜੀ ॥ ਹਉ ਬਾਹੁੜਿ ਛਿੰਝ ਨ ਨਚਊ ਨਾਨਕ ਅਉਸਰੁ ਲਧਾ ਭਾਲਿ ਜੀਉ ॥੨੧॥੨॥੨੯॥

Leave a Reply

Powered By Indic IME