ਗੋਂਡ ਮਹਲਾ ੫ ॥ ਨਿਮਾਨੇ ਕਉ ਜੋ ਦੇਤੋ ਮਾਨੁ ॥ ਸਗਲ ਭੂਖੇ ਕਉ ਕਰਤਾ ਦਾਨੁ ॥ ਗਰਭ ਘੋਰ ਮਹਿ ਰਾਖਨਹਾਰੁ ॥ ਤਿਸੁ ਠਾਕੁਰ ਕਉ ਸਦਾ ਨਮਸਕਾਰੁ ॥੧॥ ਐਸੋ ਪ੍ਰਭੁ ਮਨ ਮਾਹਿ ਧਿਆਇ ॥ ਘਟਿ ਅਵਘਟਿ ਜਤ ਕਤਹਿ ਸਹਾਇ ॥੧॥ ਰਹਾਉ ॥ਰੰਕੁ ਰਾਉ ਜਾ ਕੈ ਏਕ ਸਮਾਨਿ ॥ ਕੀਟ ਹਸਤਿ ਸਗਲ ਪੂਰਾਨ ॥ ਬੀਓ ਪੂਛਿ ਨ ਮਸਲਤਿ ਧਰੈ ॥ ਜੋ ਕਿਛੁ ਕਰੈ ਸੁ ਆਪਹਿ ਕਰੈ ॥੨॥ ਜਾ ਕਾ ਅੰਤੁ ਨ ਜਾਨਸਿ ਕੋਇ ॥ ਆਪੇ ਆਪਿ ਨਿਰੰਜਨੁ ਸੋਇ ॥ ਆਪਿ ਅਕਾਰੁ ਆਪਿ ਨਿਰੰਕਾਰੁ ॥ ਘਟ ਘਟ ਘਟਿ ਸਭ ਘਟ ਆਧਾਰੁ ॥੩॥ ਨਾਮ ਰੰਗਿ ਭਗਤ ਭਏ ਲਾਲ ॥ ਜਸੁ ਕਰਤੇ ਸੰਤ ਸਦਾ ਨਿਹਾਲ ॥ ਨਾਮ ਰੰਗਿ ਜਨ ਰਹੇ ਅਘਾਇ ॥ ਨਾਨਕ ਤਿਨ ਜਨ ਲਾਗੈ ਪਾਇ ॥੪॥੩॥੫॥
Scroll