ਗੋਂਡ ਮਹਲਾ ੫ ॥ ਜਾ ਕੈ ਸੰਗਿ ਇਹੁ ਮਨੁ ਨਿਰਮਲੁ ॥ ਜਾ ਕੈ ਸੰਗਿ ਹਰਿ ਹਰਿ ਸਿਮਰਨੁ ॥ ਜਾ ਕੈ ਸੰਗਿ ਕਿਲਬਿਖ ਹੋਹਿ ਨਾਸ ॥ ਜਾ ਕੈ ਸੰਗਿ ਰਿਦੈ ਪਰਗਾਸ ॥੧॥ ਸੇ ਸੰਤਨ ਹਰਿ ਕੇ ਮੇਰੇ ਮੀਤ ॥ ਕੇਵਲ ਨਾਮੁ ਗਾਈਐ ਜਾ ਕੈ ਨੀਤ ॥੧॥ ਰਹਾਉ ॥ ਜਾ ਕੈ ਮੰਤ੍ਰਿ ਹਰਿ ਹਰਿ ਮਨਿ ਵਸੈ ॥ ਜਾ ਕੈ ਉਪਦੇਸਿ ਭਰਮੁ ਭਉ ਨਸੈ ॥ ਜਾ ਕੈ ਕੀਰਤਿ ਨਿਰਮਲ ਸਾਰ ॥ ਜਾ ਕੀ ਰੇਨੁ ਬਾਂਛੈ ਸੰਸਾਰ ॥੨॥ ਕੋਟਿ ਪਤਿਤ ਜਾ ਕੈ ਸੰਗਿ ਉਧਾਰ ॥ ਏਕੁ ਨਿਰੰਕਾਰੁ ਜਾ ਕੈ ਨਾਮ ਅਧਾਰ ॥ ਸਰਬ ਜੀਆਂ ਕਾ ਜਾਨੈ ਭੇਉ ॥ ਕ੍ਰਿਪਾ ਨਿਧਾਨ ਨਿਰੰਜਨ ਦੇਉ ॥੩॥ ਪਾਰਬ੍ਰਹਮ ਜਬ ਭਏ ਕ੍ਰਿਪਾਲ ॥ ਤਬ ਭੇਟੇ ਗੁਰ ਸਾਧ ਦਇਆਲ ॥ ਦਿਨੁ ਰੈਣਿ ਨਾਨਕੁ ਨਾਮੁ ਧਿਆਏ ॥ ਸੂਖ ਸਹਜ ਆਨੰਦ ਹਰਿ ਨਾਏ ॥੪॥੪॥੬॥
Scroll