ਗੋਂਡ ਮਹਲਾ ੫ ॥ ਗੁਰ ਕੀ ਮੂਰਤਿ ਮਨ ਮਹਿ ਧਿਆਨੁ ॥ ਗੁਰ ਕੈ ਸਬਦਿ ਮੰਤ੍ਰੁ ਮਨੁ ਮਾਨ ॥ ਗੁਰ ਕੇ ਚਰਨ ਰਿਦੈ ਲੈ ਧਾਰਉ ॥ ਗੁਰੁ ਪਾਰਬ੍ਰਹਮੁ ਸਦਾ ਨਮਸਕਾਰਉ ॥੧॥ ਮਤ ਕੋ ਭਰਮਿ ਭੁਲੈ ਸੰਸਾਰਿ ॥ ਗੁਰ ਬਿਨੁ ਕੋਇ ਨ ਉਤਰਸਿ ਪਾਰਿ ॥੧॥ ਰਹਾਉ ॥ਭੂਲੇ ਕਉ ਗੁਰਿ ਮਾਰਗਿ ਪਾਇਆ ॥ ਅਵਰ ਤਿਆਗਿ ਹਰਿ ਭਗਤੀ ਲਾਇਆ ॥ ਜਨਮ ਮਰਨ ਕੀ ਤ੍ਰਾਸ ਮਿਟਾਈ ॥ ਗੁਰ ਪੂਰੇ ਕੀ ਬੇਅੰਤ ਵਡਾਈ ॥੨॥ ਗੁਰ ਪ੍ਰਸਾਦਿ ਊਰਧ ਕਮਲ ਬਿਗਾਸ ॥ ਅੰਧਕਾਰ ਮਹਿ ਭਇਆ ਪ੍ਰਗਾਸ ॥ ਜਿਨਿ ਕੀਆ ਸੋ ਗੁਰ ਤੇ ਜਾਨਿਆ ॥ ਗੁਰ ਕਿਰਪਾ ਤੇ ਮੁਗਧ ਮਨੁ ਮਾਨਿਆ ॥੩॥ ਗੁਰੁ ਕਰਤਾ ਗੁਰੁ ਕਰਣੈ ਜੋਗੁ ॥ ਗੁਰੁ ਪਰਮੇਸਰੁ ਹੈ ਭੀ ਹੋਗੁ ॥ ਕਹੁ ਨਾਨਕ ਪ੍ਰਭਿ ਇਹੈ ਜਨਾਈ ॥ ਬਿਨੁ ਗੁਰ ਮੁਕਤਿ ਨ ਪਾਈਐ ਭਾਈ ॥੪॥੫॥੭॥

Leave a Reply

Powered By Indic IME