ਗੋਂਡ ਮਹਲਾ ੫ ॥ ਗੁਰੁ ਮੇਰੀ ਪੂਜਾ ਗੁਰੁ ਗੋਬਿੰਦੁ ॥ ਗੁਰੁ ਮੇਰਾ ਪਾਰਬ੍ਰਹਮੁ ਗੁਰੁ ਭਗਵੰਤੁ ॥ ਗੁਰੁ ਮੇਰਾ ਦੇਉ ਅਲਖ ਅਭੇਉ ॥ ਸਰਬ ਪੂਜ ਚਰਨ ਗੁਰ ਸੇਉ ॥੧॥ ਗੁਰ ਬਿਨੁ ਅਵਰੁ ਨਾਹੀ ਮੈ ਥਾਉ ॥ ਅਨਦਿਨੁ ਜਪਉ ਗੁਰੂ ਗੁਰ ਨਾਉ ॥੧॥ ਰਹਾਉ ॥ ਗੁਰੁ ਮੇਰਾ ਗਿਆਨੁ ਗੁਰੁ ਰਿਦੈ ਧਿਆਨੁ ॥ ਗੁਰੁ ਗੋਪਾਲੁ ਪੁਰਖੁ ਭਗਵਾਨੁ ॥ ਗੁਰ ਕੀ ਸਰਣਿ ਰਹਉ ਕਰ ਜੋਰਿ ॥ ਗੁਰੂ ਬਿਨਾ ਮੈ ਨਾਹੀ ਹੋਰੁ ॥੨॥ ਗੁਰੁ ਬੋਹਿਥੁ ਤਾਰੇ ਭਵ ਪਾਰਿ ॥ ਗੁਰ ਸੇਵਾ ਜਮ ਤੇ ਛੁਟਕਾਰਿ ॥ ਅੰਧਕਾਰ ਮਹਿ ਗੁਰ ਮੰਤ੍ਰੁ ਉਜਾਰਾ ॥ ਗੁਰ ਕੈ ਸੰਗਿ ਸਗਲ ਨਿਸਤਾਰਾ ॥੩॥ ਗੁਰੁ ਪੂਰਾ ਪਾਈਐ ਵਡਭਾਗੀ ॥ ਗੁਰ ਕੀ ਸੇਵਾ ਦੂਖੁ ਨ ਲਾਗੀ ॥ ਗੁਰ ਕਾ ਸਬਦੁ ਨ ਮੇਟੈ ਕੋਇ ॥ ਗੁਰੁ ਨਾਨਕੁ ਨਾਨਕੁ ਹਰਿ ਸੋਇ ॥੪॥੭॥੯॥

Leave a Reply

Powered By Indic IME