ਗੋਂਡ ਮਹਲਾ ੫ ॥ ਰਾਮ ਰਾਮ ਸੰਗਿ ਕਰਿ ਬਿਉਹਾਰ ॥ ਰਾਮ ਰਾਮ ਰਾਮ ਪ੍ਰਾਨ ਅਧਾਰ ॥ ਰਾਮ ਰਾਮ ਰਾਮ ਕੀਰਤਨੁ ਗਾਇ ॥ ਰਮਤ ਰਾਮੁ ਸਭ ਰਹਿਓ ਸਮਾਇ ॥੧॥ ਸੰਤ ਜਨਾ ਮਿਲਿ ਬੋਲਹੁ ਰਾਮ ॥ ਸਭ ਤੇ ਨਿਰਮਲ ਪੂਰਨ ਕਾਮ ॥੧॥ ਰਹਾਉ ॥ਰਾਮ ਰਾਮ ਧਨੁ ਸੰਚਿ ਭੰਡਾਰ ॥ ਰਾਮ ਰਾਮ ਰਾਮ ਕਰਿ ਆਹਾਰ ॥ ਰਾਮ ਰਾਮ ਵੀਸਰਿ ਨਹੀ ਜਾਇ ॥ ਕਰਿ ਕਿਰਪਾ ਗੁਰਿ ਦੀਆ ਬਤਾਇ ॥੨॥ ਰਾਮ ਰਾਮ ਰਾਮ ਸਦਾ ਸਹਾਇ ॥ ਰਾਮ ਰਾਮ ਰਾਮ ਲਿਵ ਲਾਇ ॥ ਰਾਮ ਰਾਮ ਜਪਿ ਨਿਰਮਲ ਭਏ ॥ ਜਨਮ ਜਨਮ ਕੇ ਕਿਲਬਿਖ ਗਏ ॥੩॥ ਰਮਤ ਰਾਮ ਜਨਮ ਮਰਣੁ ਨਿਵਾਰੈ ॥ ਉਚਰਤ ਰਾਮ ਭੈ ਪਾਰਿ ਉਤਾਰੈ ॥ ਸਭ ਤੇ ਊਚ ਰਾਮ ਪਰਗਾਸ ॥ ਨਿਸਿ ਬਾਸੁਰ ਜਪਿ ਨਾਨਕ ਦਾਸ ॥੪॥੮॥੧੦॥

Leave a Reply

Powered By Indic IME