ਗੋਂਡ ਮਹਲਾ ੫ ॥ ਉਨ ਕਉ ਖਸਮਿ ਕੀਨੀ ਠਾਕਹਾਰੇ ॥ ਦਾਸ ਸੰਗ ਤੇ ਮਾਰਿ ਬਿਦਾਰੇ ॥ ਗੋਬਿੰਦ ਭਗਤ ਕਾ ਮਹਲੁ ਨ ਪਾਇਆ ॥ ਰਾਮ ਜਨਾ ਮਿਲਿ ਮੰਗਲੁ ਗਾਇਆ ॥੧॥ ਸਗਲ ਸ੍ਰਿਸਟਿ ਕੇ ਪੰਚ ਸਿਕਦਾਰ ॥ ਰਾਮ ਭਗਤ ਕੇ ਪਾਨੀਹਾਰ ॥੧॥ ਰਹਾਉ ॥ ਜਗਤ ਪਾਸ ਤੇ ਲੇਤੇ ਦਾਨੁ ॥ ਗੋਬਿੰਦ ਭਗਤ ਕਉ ਕਰਹਿ ਸਲਾਮੁ ॥ ਲੂਟਿ ਲੇਹਿ ਸਾਕਤ ਪਤਿ ਖੋਵਹਿ ॥ ਸਾਧ ਜਨਾ ਪਗ ਮਲਿ ਮਲਿ ਧੋਵਹਿ ॥੨॥ ਪੰਚ ਪੂਤ ਜਣੇ ਇਕ ਮਾਇ ॥ ਉਤਭੁਜ ਖੇਲੁ ਕਰਿ ਜਗਤ ਵਿਆਇ ॥ ਤੀਨਿ ਗੁਣਾ ਕੈ ਸੰਗਿ ਰਚਿ ਰਸੇ ॥ ਇਨ ਕਉ ਛੋਡਿ ਊਪਰਿ ਜਨ ਬਸੇ ॥੩॥ ਕਰਿ ਕਿਰਪਾ ਜਨ ਲੀਏ ਛਡਾਇ ॥ ਜਿਸ ਕੇ ਸੇ ਤਿਨਿ ਰਖੇ ਹਟਾਇ ॥ ਕਹੁ ਨਾਨਕ ਭਗਤਿ ਪ੍ਰਭ ਸਾਰੁ ॥ ਬਿਨੁ ਭਗਤੀ ਸਭ ਹੋਇ ਖੁਆਰੁ ॥੪॥੯॥੧੧॥
Scroll