ਗੋਂਡ ਮਹਲਾ ੫ ॥ ਕਲਿ ਕਲੇਸ ਮਿਟੇ ਹਰਿ ਨਾਇ ॥ ਦੁਖ ਬਿਨਸੇ ਸੁਖ ਕੀਨੋ ਠਾਉ ॥ ਜਪਿ ਜਪਿ ਅੰਮ੍ਰਿਤ ਨਾਮੁ ਅਘਾਏ ॥ ਸੰਤ ਪ੍ਰਸਾਦਿ ਸਗਲ ਫਲ ਪਾਏ ॥੧॥ ਰਾਮ ਜਪਤ ਜਨ ਪਾਰਿ ਪਰੇ ॥ ਜਨਮ ਜਨਮ ਕੇ ਪਾਪ ਹਰੇ ॥੧॥ ਰਹਾਉ ॥ ਗੁਰ ਕੇ ਚਰਨ ਰਿਦੈ ਉਰਿ ਧਾਰੇ ॥ ਅਗਨਿ ਸਾਗਰ ਤੇ ਉਤਰੇ ਪਾਰੇ ॥ ਜਨਮ ਮਰਣ ਸਭ ਮਿਟੀ ਉਪਾਧਿ ॥ ਪ੍ਰਭ ਸਿਉ ਲਾਗੀ ਸਹਜਿ ਸਮਾਧਿ ॥੨॥ ਥਾਨ ਥਨੰਤਰਿ ਏਕੋ ਸੁਆਮੀ ॥ ਸਗਲ ਘਟਾ ਕਾ ਅੰਤਰਜਾਮੀ ॥ ਕਰਿ ਕਿਰਪਾ ਜਾ ਕਉ ਮਤਿ ਦੇਇ ॥ ਆਠ ਪਹਰ ਪ੍ਰਭ ਕਾ ਨਾਉ ਲੇਇ ॥੩॥ ਜਾ ਕੈ ਅੰਤਰਿ ਵਸੈ ਪ੍ਰਭੁ ਆਪਿ ॥ ਤਾ ਕੈ ਹਿਰਦੈ ਹੋਇ ਪ੍ਰਗਾਸੁ ॥ ਭਗਤਿ ਭਾਇ ਹਰਿ ਕੀਰਤਨੁ ਕਰੀਐ ॥ ਜਪਿ ਪਾਰਬ੍ਰਹਮੁ ਨਾਨਕ ਨਿਸਤਰੀਐ ॥੪॥੧੦॥੧੨॥

Leave a Reply

Powered By Indic IME