ਗੋਂਡ ਮਹਲਾ ੫ ॥ ਗੁਰ ਕੇ ਚਰਨ ਕਮਲ ਨਮਸਕਾਰਿ ॥ ਕਾਮੁ ਕ੍ਰੋਧੁ ਇਸੁ ਤਨ ਤੇ ਮਾਰਿ ॥ ਹੋਇ ਰਹੀਐ ਸਗਲ ਕੀ ਰੀਨਾ ॥ ਘਟਿ ਘਟਿ ਰਮਈਆ ਸਭ ਮਹਿ ਚੀਨਾ ॥੧॥ ਇਨ ਬਿਧਿ ਰਮਹੁ ਗੋਪਾਲ ਗਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ਆਠ ਪਹਰ ਹਰਿ ਕੇ ਗੁਣ ਗਾਉ ॥ ਜੀਅ ਪ੍ਰਾਨ ਕੋ ਇਹੈ ਸੁਆਉ ॥ ਤਜਿ ਅਭਿਮਾਨੁ ਜਾਨੁ ਪ੍ਰਭੁ ਸੰਗਿ ॥ ਸਾਧ ਪ੍ਰਸਾਦਿ ਹਰਿ ਸਿਉ ਮਨੁ ਰੰਗਿ ॥੨॥ ਜਿਨਿ ਤੂੰ ਕੀਆ ਤਿਸ ਕਉ ਜਾਨੁ ॥ ਆਗੈ ਦਰਗਹ ਪਾਵੈ ਮਾਨੁ ॥ ਮਨੁ ਤਨੁ ਨਿਰਮਲ ਹੋਇ ਨਿਹਾਲੁ ॥ ਰਸਨਾ ਨਾਮੁ ਜਪਤ ਗੋਪਾਲ ॥੩॥ ਕਰਿ ਕਿਰਪਾ ਮੇਰੇ ਦੀਨ ਦਇਆਲਾ ॥ ਸਾਧੂ ਕੀ ਮਨੁ ਮੰਗੈ ਰਵਾਲਾ ॥ ਹੋਹੁ ਦਇਆਲ ਦੇਹੁ ਪ੍ਰਭ ਦਾਨੁ ॥ ਨਾਨਕੁ ਜਪਿ ਜੀਵੈ ਪ੍ਰਭ ਨਾਮੁ ॥੪॥੧੧॥੧੩॥

Leave a Reply

Powered By Indic IME