ਗੋਂਡ ਮਹਲਾ ੫ ॥ ਕਰਿ ਕਿਰਪਾ ਸੁਖ ਅਨਦ ਕਰੇਇ ॥ ਬਾਲਕ ਰਾਖਿ ਲੀਏ ਗੁਰਦੇਵਿ ॥ ਪ੍ਰਭ ਕਿਰਪਾਲ ਦਇਆਲ ਗਬਿੰਦ ॥ ਜੀਅ ਜੰਤ ਸਗਲੇ ਬਖਸਿੰਦ ॥੧॥ ਤੇਰੀ ਸਰਣਿ ਪ੍ਰਭ ਦੀਨ ਦਇਆਲ ॥ ਪਾਰਬ੍ਰਹਮ ਜਪਿ ਸਦਾ ਨਿਹਾਲ ॥੧॥ ਰਹਾਉ ॥ ਪ੍ਰਭ ਦਇਆਲ ਦੂਸਰ ਕੋਈ ਨਾਹੀ ॥ ਘਟ ਘਟ ਅੰਤਰਿ ਸਰਬ ਸਮਾਹੀ ॥ ਅਪਨੇ ਦਾਸ ਕਾ ਹਲਤੁ ਪਲਤੁ ਸਵਾਰੈ ॥ ਪਤਿਤ ਪਾਵਨ ਪ੍ਰਭ ਬਿਰਦੁ ਤੁਮ੍ਹ੍ਹਾਰੈ ॥੨॥ ਅਉਖਧ ਕੋਟਿ ਸਿਮਰਿ ਗੋਬਿੰਦ ॥ ਤੰਤੁ ਮੰਤੁ ਭਜੀਐ ਭਗਵੰਤ ॥ ਰੋਗ ਸੋਗ ਮਿਟੇ ਪ੍ਰਭ ਧਿਆਏ ॥ ਮਨ ਬਾਂਛਤ ਪੂਰਨ ਫਲ ਪਾਏ ॥੩॥ ਕਰਨ ਕਾਰਨ ਸਮਰਥ ਦਇਆਰ ॥ ਸਰਬ ਨਿਧਾਨ ਮਹਾ ਬੀਚਾਰ ॥ ਨਾਨਕ ਬਖਸਿ ਲੀਏ ਪ੍ਰਭਿ ਆਪਿ ॥ ਸਦਾ ਸਦਾ ਏਕੋ ਹਰਿ ਜਾਪਿ ॥੪॥੧੩॥੧੫॥

Leave a Reply

Powered By Indic IME