ਗੋਂਡ ਮਹਲਾ ੫ ॥ ਹਰਿ ਹਰਿ ਨਾਮੁ ਜਪਹੁ ਮੇਰੇ ਮੀਤ ॥ ਨਿਰਮਲ ਹੋਇ ਤੁਮ੍ਹ੍ਹਾਰਾ ਚੀਤ ॥ ਮਨ ਤਨ ਕੀ ਸਭ ਮਿਟੈ ਬਲਾਇ ॥ ਦੂਖੁ ਅੰਧੇਰਾ ਸਗਲਾ ਜਾਇ ॥੧॥ ਹਰਿ ਗੁਣ ਗਾਵਤ ਤਰੀਐ ਸੰਸਾਰੁ ॥ ਵਡ ਭਾਗੀ ਪਾਈਐ ਪੁਰਖੁ ਅਪਾਰੁ ॥੧॥ ਰਹਾਉ ॥ ਜੋ ਜਨੁ ਕਰੈ ਕੀਰਤਨੁ ਗੋਪਾਲ ॥ ਤਿਸ ਕਉ ਪੋਹਿ ਨ ਸਕੈ ਜਮਕਾਲੁ ॥ ਜਗ ਮਹਿ ਆਇਆ ਸੋ ਪਰਵਾਣੁ ॥ ਗੁਰਮੁਖਿ ਅਪਨਾ ਖਸਮੁ ਪਛਾਣੁ ॥੨॥ ਹਰਿ ਗੁਣ ਗਾਵੈ ਸੰਤ ਪ੍ਰਸਾਦਿ ॥ ਕਾਮ ਕ੍ਰੋਧ ਮਿਟਹਿ ਉਨਮਾਦ ॥ ਸਦਾ ਹਜੂਰਿ ਜਾਣੁ ਭਗਵੰਤ ॥ ਪੂਰੇ ਗੁਰ ਕਾ ਪੂਰਨ ਮੰਤ ॥੩॥ ਹਰਿ ਧਨੁ ਖਾਟਿ ਕੀਏ ਭੰਡਾਰ ॥ ਮਿਲਿ ਸਤਿਗੁਰ ਸਭਿ ਕਾਜ ਸਵਾਰ ॥ ਹਰਿ ਕੇ ਨਾਮ ਰੰਗ ਸੰਗਿ ਜਾਗਾ ॥ ਹਰਿ ਚਰਣੀ ਨਾਨਕ ਮਨੁ ਲਾਗਾ ॥੪॥੧੪॥੧੬॥
Scroll